ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦਾ ਕਾਰਿੰਦਾ 1,20,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੀਤੇ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦਾ ਕਾਰਿੰਦਾ 1,20,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੀਤੇ ਗ੍ਰਿਫਤਾਰ

ਚੰਡੀਗੜ੍ਹ, 29 ਜੁਲਾਈ, 2024 –  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਮਾਲ ਪਟਵਾਰੀ ਤੇਜਿੰਦਰ ਪਾਲ ਸਿੰਘ ਉਰਫ ਭੱਟੀ ਅਤੇ ਉਸਦੇ ਪ੍ਰਾਈਵੇਟ ਸਾਥੀ ਸੁਰਿੰਦਰ ਸਿੰਘ ਨੂੰ 1,20,000 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।  ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ […]

ਚੰਡੀਗੜ੍ਹ, 29 ਜੁਲਾਈ, 2024 –

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਮਾਲ ਪਟਵਾਰੀ ਤੇਜਿੰਦਰ ਪਾਲ ਸਿੰਘ ਉਰਫ ਭੱਟੀ ਅਤੇ ਉਸਦੇ ਪ੍ਰਾਈਵੇਟ ਸਾਥੀ ਸੁਰਿੰਦਰ ਸਿੰਘ ਨੂੰ 1,20,000 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।  
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ ਮੁਲਜ਼ਮਾਂ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਕਸਬਾ ਡੇਰਾਬੱਸੀ ਦੇ ਵਸਨੀਕ ਗਿਆਨ ਚੰਦ ਵਾਸੀ ਸ਼ਕਤੀ ਨਗਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਦਾ ਕਾਰਿੰਦਾ ਸਾਲ 2002 ਵਿੱਚ ਖਰੀਦੇ ਇੱਕ ਪਲਾਟ ਦੇ ਇੰਤਕਾਲ ਵਿੱਚ ਦਰੁੱਸਤੀ ਕਰਨ ਦੇ ਬਦਲੇ ਉਸ ਤੋਂ ਰਿਸ਼ਵਤ ਵਜੋਂ 1,50,000 ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਸੌਦਾ 1.20,000 ਰੁਪਏ ਵਿੱਚ ਤੈਅ ਹੋਇਆ ਹੈ। ਉਕਤ ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਆਪਣੀ ਫੋਨ ‘ਤੇ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਤਫਤੀਸ਼ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਅਤੇ ਸੱਚੇ ਪਾਏ ਗਏ ਹਨ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਪਾਸੋਂ ਉਪਰੋਕਤ ਇਰਾਦੇ ਨਾਲ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਪੁੱਛਗਿੱਛ ਦੇ ਆਧਾਰ ‘ਤੇ ਉਕਤ ਦੋਵਾਂ ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: