Friday, January 10, 2025

34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Date:

ਚੰਡੀਗੜ੍ਹ, 26 ਮਾਰਚ :

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ 34.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਹਾਈਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਉਪਰੰਤ ਇਸ ਪਟਵਾਰੀ ਨੇ ਮੰਗਲਵਾਰ ਨੂੰ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਭ੍ਰਿਸ਼ਟਾਚਾਰ ਦੇ ਇਸ ਕੇਸ ਵਿੱਚ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਉਕਤ ਪਟਵਾਰੀ ਦੇ ਭਰਾ ਤੇ ਪਿਤਾ ਅਤੇ ਉਸ ਦੇ ਏਜੰਟ ਨਿੱਕੂ ਖ਼ਿਲਾਫ਼ ਵੀ ਮੁਕੱਦਮਾ ਦਰਜ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਵੱਲੋਂ ਉਕਤ ਪਟਵਾਰੀ ਅਤੇ ਉਸ ਦੇ ਉਕਤ ਕਾਰਿੰਦੇ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਪਟਵਾਰੀ ਨੇ ਬੱਸ ਸਟੈਂਡ ਲੁਧਿਆਣਾ ਨੇੜੇ ਸਥਿਤ ਉਸਦੇ ਪਿਤਾ ਦੀ ਜਾਇਦਾਦ, ਜਿਸ ਦੀ ਸਾਲ 1994 ਵਿੱਚ ਰਜਿਸਟਰੀ ਹੋਈ ਸੀ, ਦਾ ਇੰਤਕਾਲ ਕਰਵਾਉਣ ਲਈ 40,000 ਰੁਪਏ ਰਿਸ਼ਵਤ ਲਈ ਸੀ।ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਉਸਦੇ ਏਜੰਟ ਨਿੱਕੂ ਨੇ ਉਸ ਕੋਲੋਂ ਸਮਾਰਟ ਘੜੀਆਂ ਦੇ ਨਾਲ-ਨਾਲ ਦੋ ‘ਆਈ-ਫੋਨ’ ਖਰੀਦਣ ਲਈ 3,40,000 ਰੁਪਏ ਅਤੇ 3 ਲੱਖ ਰੁਪਏ ਦੀ ਕੀਮਤ ਦੀਆਂ ਪਾਕਿਸਤਾਨੀ ਜੁੱਤੀਆਂ ਵੀ ਲਈਆਂ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਦੇ ਏਜੰਟ ਨਿੱਕੂ ਦੇ ਜਨਮ ਦਿਨ ਦੀ ਪਾਰਟੀ ‘ਤੇ 80,000 ਰੁਪਏ ਵੀ ਖਰਚੇ ਸਨ।ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ, ਉਸ ਦੇ ਸਾਥੀ ਨਿੱਕੂ, ਉਕਤ ਪਟਵਾਰੀ ਦੇ ਪਿਤਾ ਪਰਮਜੀਤ ਸਿੰਘ ਤੇ ਭਰਾ ਬਲਵਿੰਦਰ ਸਿੰਘ ਨੇ ਆਪਸੀ ਮਿਲੀਭੁਗਤ ਨਾਲ ਉਕਤ ਇੰਤਕਾਲ ਕਰਾਉਣ ਬਦਲੇ ਚਾਰ ਕਿਸ਼ਤਾਂ ਦੇ ਰੂਪ ਵਿੱਚ 27,50,000 ਰੁਪਏ ਰਿਸ਼ਵਤ ਲਈ ਸੀ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਕਿ ਉਕਤ ਪਟਵਾਰੀ ਨੇ ਨਾ ਤਾਂ ਜਾਇਦਾਦ ਦਾ ਇੰਤਕਾਲ ਦਰਜ ਕੀਤਾ ਅਤੇ ਨਾ ਹੀ ਇਸ ਕੰਮ ਲਈ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ ਰਕਮ ਵਾਪਸ ਕੀਤੀ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਕਤ ਮੁਲਜ਼ਮਾਂ ਨੇ ਰਿਸ਼ਵਤ ਲੈਣ ਉਪਰੰਤ ਵੀ ਸ਼ਿਕਾਇਤਕਰਤਾ ਨਾਲ ਧੋਖਾਧੜੀ ਕੀਤੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪਟਵਾਰੀ ਗੁਰਵਿੰਦਰ ਸਿੰਘ, ਉਸਦੇ ਸਾਥੀ ਨਿੱਕੂ ਸਮੇਤ ਉਕਤ ਪਟਵਾਰੀ ਦੇ ਭਰਾ ਤੇ ਪਿਤਾ ਨੂੰ ਰਿਸ਼ਵਤ ਮੰਗਣ ਤੇ ਲੈਣ ਅਤੇ ਆਪਸੀ ਮਿਲੀਭੁਗਤ ਨਾਲ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਸ਼ਾਮਲ ਪਾਏ ਜਾਣ ‘ਤੇ ਉਹਨਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮਿਤੀ 24-11-2023 ਨੂੰ ਐਫ.ਆਈ.ਆਰ. ਨੰਬਰ 29 ਤਹਿਤ ਪਹਿਲਾਂ ਹੀ ਮੁਕੱਦਮਾ ਦਰਜ ਕੀਤਾ ਹੋਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਟਵਾਰੀ ਦੇ ਪਿਤਾ ਅਤੇ ਭਰਾ ਨੂੰ ਪਹਿਲਾਂ ਹੀ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ ਪਰ ਹਾਈਕੋਰਟ ਨੇ ਪਟਵਾਰੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।ਇਸ ਉਪਰੰਤ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਸਾਥੀ ਨਿੱਕੂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਲਈ ਹੁਣ ਕੋਈ ਹੋਰ ਰਸਤਾ ਨਾ ਮਿਲਣ ‘ਤੇ ਉਕਤ ਪਟਵਾਰੀ ਨੇ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਉਸਦੇ ਸਾਥੀ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...