Friday, January 10, 2025

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ 

Date:

ਚੰਡੀਗੜ੍ਹ, 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਾਸੀ ਨਰਿੰਦਰ ਕੁਮਾਰ, ਜੋ ਕਿ ਹੁਣ ਢਕੋਲੀ, ਜ਼ੀਰਕਪੁਰ ਵਿਖੇ ਰਹਿ ਰਿਹਾ ਹੈ, ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਵਾਕਫ਼ ਬੋਰਡ ਮੁਲਾਜ਼ਮ ਨੇ ਬਠਿੰਡਾ ਵਿਖੇ ਲੀਜ਼ ‘ਤੇ ਜ਼ਮੀਨ ਦੇਣ ਦੇ ਬਦਲੇ ਉਸ ਕੋਲੋਂ 50,000 ਰੁਪਏ ਦੀ ਰਿਸ਼ਵਤ ਅਤੇ ਦੋ ਖਾਲੀ ਬੈਂਕ ਚੈੱਕ ਦੇਣ ਦੀ ਮੰਗ ਕੀਤੀ ਹੈ ਅਤੇ ਪਹਿਲੀ ਕਿਸ਼ਤ ਵਜੋਂ 20,000 ਰੁਪਏ ਮੰਗ ਰਿਹਾ ਹੈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ-ਹੱਥੀਂ ਗ੍ਰਿਫਤਾਰ ਕਰ ਲਿਆ ਅਤੇ ਉਸ ਕੋਲ਼ੋਂ ਦੋ ਖਾਲੀ ਚੈੱਕ ਵੀ ਬਰਾਮਦ ਕਰ ਲਏ ਜੋ ਉਸਨੇ ਸ਼ਿਕਾਇਤਕਰਤਾ ਤੋਂ ਲਏ ਸਨ। ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।  ਉਸਨੂੰ  ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
——–

Share post:

Subscribe

spot_imgspot_img

Popular

More like this
Related

ਸ਼੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10 ਜਨਵਰੀ 2025

Hukamnama Sri Harmandir Sahib Ji ਧਨਾਸਰੀ ਮਹਲਾ ੪ ॥ ਮੇਰੇ ਸਾਹਾ...

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...