24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ

24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ […]

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਹੈ।

Also Read : ਮੁੱਖ ਮੰਤਰੀ ਵੱਲੋਂ ਕੁਦਰਤ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੌਸਲਾ ਰੱਖਣ ਦੀ ਅਪੀਲ
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਕਰਨਾਣਾ, ਤਹਿਸੀਲ ਬੰਗਾ ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਅਤੇ ਉਸ ਦੇ ਚਾਚੇ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਕਿਸ਼ਤਾਂ ‘ਚ 24,000 ਰੁਪਏ ਰਿਸ਼ਵਤ ਵਜੋਂ ਲਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ ‘ਤੇ ਰਿਕਾਰਡ ਕਰ ਲਈ ਹੈ ਜਦੋਂ ਦੋਸ਼ੀ ਪਟਵਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ੀ ਪਾਏ ਜਾਣ ਉਪਰੰਤ ਉਪਰੋਕਤ ਮਾਲ ਮਹਿਕਮੇ ਦੇ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਸਬੰਧੀ ਮੁਕੱਦਮਾ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: news punjab

Related Posts

Latest

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ
ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ