Friday, January 24, 2025

ਚਲਾਣ ਪੇਸ਼ ਕਰਨ ਦੇ ਇਵਜ਼ ‘ਚ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਰਚਾ ਦਰਜ

Date:

ਫਾਜ਼ਿਲਕਾ 3 ਜੂਨ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਪਿਆਰਾ ਸਿੰਘ ਵਿਰੁੱਧ 4500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ (ਹੁਣ ਸੇਵਾਮੁਕਤ) ਖਿਲਾਫ ਇਹ ਮੁਕੱਦਮਾ ਫਾਜ਼ਿਲਕਾ ਜ਼ਿਲ੍ਹੇ ਦੇ ਕਸਬਾ ਮੰਡੀ ਲਾਧੂਕਾ ਦੇ ਵਸਨੀਕ ਵੀਰੂ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ ਫਾਜ਼ਿਲਕਾ ਸਦਰ ਥਾਣੇ ਵਿੱਚ ਇੱਕ ਹੋਰ ਵਿਅਕਤੀ ਖਿਲਾਫ ਪੁਲਿਸ ਕੇਸ ਦਰਜ ਕਰਵਾਇਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਇਸ ਮਾਮਲੇ ਵਿੱਚ ਤਫਤੀਸ਼ੀ ਅਫਸਰ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਇਸ ਕੇਸ ਸਬੰਧੀ ਅਦਾਲਤ ਵਿੱਚ ਸਪਲੀਮੈਂਟਰੀ ਚਲਾਣ ਪੇਸ਼ ਕਰਨ ਬਦਲੇ ਫਰਵਰੀ ਮਹੀਨੇ ਦੌਰਾਨ ਵੱਖ-ਵੱਖ ਦਿਨਾਂ ਵਿੱਚ 2500 ਅਤੇ 2000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਰਿਸ਼ਵਤ ਦੀ ਮੰਗ ਕਰਦੇ ਸਮੇਂ ਉਕਤ ਏ.ਐਸ.ਆਈ. ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਏ.ਐਸ.ਆਈ. ਨੇ ਉਕਤ ਮੰਤਵ ਲਈ ਸ਼ਿਕਾਇਤਕਰਤਾ ਤੋਂ ਦੋ ਵਾਰ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਉਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Share post:

Subscribe

spot_imgspot_img

Popular

More like this
Related

ਅੰਮ੍ਰਿਤਸਰ ‘ਚ 4 ਇਮੀਗ੍ਰੇਸ਼ਨ ਸੈਂਟਰਾਂ ਦੇ ਲਾਇਸੈਂਸ ਹੋਏ ਰੱਦ ,ਮਨੁੱਖੀ ਤਸਕਰੀ ਰੋਕਣ ਲਈ ਕੀਤੀ ਗਈ ਕਾਰਵਾਈ

Action Against Immigration IELTS Center ਅੰਮ੍ਰਿਤਸਰ ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ...

ਟ੍ਰੈਫਿਕ ਨਿਯਮਾਂ ‘ਤੇ ਸਖ਼ਤੀ , ਇੱਕ ਹੀ ਬਾਈਕ ਦਾ ਕੱਟਿਆ ਗਿਆ 411 ਵਾਰ ਚਲਾਨ ! RLA ਵੀ ਰਹਿ ਗਏ ਹੈਰਾਨ

Chandigarh Police Strictness on traffic rules ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮਾਂ...

ਅਮਰੀਕਾ ਤੋਂ ਆਪਣੇ ਨਾਗਰਿਕਾਂ ਨੂੰ ਵਾਪਸ ਬੁਲਾਏਗਾ ਭਾਰਤ? 

Will India call back the citizens? ਵਿਦੇਸ਼ ਮੰਤਰੀ ਐੱਸ...

ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ ‘ਚ ਹੋਇਆ ਸ਼ਹੀਦ

Recruitment was done 2 years ago ਮਾਨਸਾ ਜ਼ਿਲ੍ਹੇ ਦੇ...