Friday, December 27, 2024

ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ; ਸਬ ਇੰਸਪੈਕਟਰ ਅਤੇ ਪੱਤਰਕਾਰ ਖਿਲਾਫ਼ ਵੀ ਕੇਸ ਦਰਜ

Date:

ਚੰਡੀਗੜ੍ਹ, 29 ਜੁਲਾਈ:

VIGILANCE BUREAU NABS  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਸਾਈਬਰ ਸੈੱਲ, ਪਟਿਆਲਾ ਵਿਖੇ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ‘ਚ ਇੱਕ ਸਬ-ਇੰਸਪੈਕਟਰ (ਐਸ.ਆਈ.) ਅਤੇ ਪੱਤਰਕਾਰ ਖਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਪਰਦੀਪ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ’ਤੇ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਵਿਖੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ (ਪਰਦੀਪ) ਅਤੇ ਉਸਦੀ ਪਤਨੀ ਦਾ ਆਪਸ ਵਿੱਚ ਝਗੜਾ ਚੱਲ ਰਿਹਾ ਹੈ, ਜਿਸ ਦੀ ਜਾਂਚ ਸਾਈਬਰ ਸੈੱਲ, ਪਟਿਆਲਾ ਦੇ ਇੰਚਾਰਜ ਸਬ ਇੰਸਪੈਕਟਰ (ਐਸ.ਆਈ.) ਪ੍ਰਿਤਪਾਲ ਸਿੰਘ ਨੂੰ ਸੌਂਪੀ ਗਈ ਸੀ।

ਇਹ ਵੀ ਪੜ੍ਹੋ:ਤਾਮਿਲਨਾਡੂ ਦੀ ਪਟਾਕਾ ਫੈਕਟਰੀ ‘ਚ ਧਮਾਕਾ 8 ਦੀ ਮੌਤ

ਸ਼ਿਕਾਇਤਕਰਤਾ ਅਨੁਸਾਰ ਉਸ ਦੀ ਮੁਲਾਕਾਤ ਪ੍ਰਿਤਪਾਲ ਸਿੰਘ ਨਾਲ ਪ੍ਰੈਸ ਰਿਪੋਰਟਰ ਐੱਸ.ਐੱਸ. ਮਲਹੋਤਰਾ ਰਾਹੀਂ ਹੋਈ। ਐਸ.ਆਈ. ਪ੍ਰਿਤਪਾਲ ਨੇ ਉਸ ਨੂੰ ਕਿਹਾ ਕਿ ਉਸ ਨਾਲ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਕੋਲ ਪਹੁੰਚ ਕਰਕੇ  ਉਹ ਉਸਨੂੰ ਸਾਰੇ ਮਾਮਲੇ ਦੀ ਜਾਣਕਾਰੀ ਦਵੇ। ਇਸ ਤੋਂ ਬਾਅਦ ਜਦੋਂ ਸ਼ਿਕਾਇਤਕਰਤਾ ਕਰਮਬੀਰ ਸਿੰਘ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੇ ਪੱਖ ਵਿੱਚ ਰਿਪੋਰਟ ਤਿਆਰ ਕਰਨ ਬਦਲੇ ਉਸ ਤੋਂ 20 ਹਜ਼ਾਰ ਰੁਪਏ ਰਿਸ਼ਵਤ ਮੰਗੀ।VIGILANCE BUREAU NABS 

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਕਾਂਸਟੇਬਲ ਕਰਮਬੀਰ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਤੌਰ ‘ਤੇ 10,000 ਰੁਪਏ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਮੌਕੇ ‘ਤੇ ਕਾਬੂ ਕਰ ਲਿਆ।

ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਵਿਖੇ ਐਸ.ਆਈ ਪ੍ਰਿਤਪਾਲ ਸਿੰਘ, ਸਿਪਾਹੀ ਕਰਮਬੀਰ ਸਿੰਘ ਅਤੇ ਰਿਪੋਰਟਰ ਮਲਹੋਤਰਾ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। VIGILANCE BUREAU NABS 

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...