Sunday, January 19, 2025

ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਮੁਲਾਜ਼ਮਾਂ ਲਈ 60,000 ਰੁਪਏ ਦੀ ਰਿਸ਼ਵਤ ਲੈਂਦਾ ਆਰਕੀਟੈਕਟ ਰੰਗੇ ਹੱਥੀਂ ਕਾਬੂ

Date:

ਨਗਰ ਨਿਗਮ ਜਲੰਧਰ ਚ ਤਾਇਨਾਤ ਆਰਕੀਟੈਕਟ ਦਾ ਸਾਥੀ ਬਿਲਡਿੰਗ ਇੰਸਪੈਕਟਰ ਵੀ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਮੈਕਸ ਐਸੋਸੀਏਟਸ, ਰਾਮਾ ਮੰਡੀ, ਜਲੰਧਰ ਦੇ ਮਾਲਕ ਆਰਕੀਟੈਕਟ ਰਾਜਵਿੰਦਰ ਸਿੰਘ ਨੂੰ ਨਗਰ ਨਿਗਮ ਜਲੰਧਰ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਸਰਟੀਫਿਕੇਟ ਜਾਰੀ ਕਰਾਉਣ ਬਦਲੇ 60,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਮਾਮਲੇ ਵਿੱਚ ਨਗਰ ਨਿਗਮ ਜਲੰਧਰ ਵਿਖੇ ਬਿਲਡਿੰਗ ਇੰਸਪੈਕਟਰ ਵਜੋਂ ਤਾਇਨਾਤ ਆਰਕੀਟੈਕਟ ਦੇ ਇੱਕ ਵਿਚੋਲੇ ਸੁਖਵਿੰਦਰ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦਾ ਇਸ ਮਾਮਲੇ ਵਿੱਚ ਆਰਕੀਟੈਕਟ ਦਾ ਦੂਜਾ ਸਾਥੀ ਵਰੁਣ, ਜੋ ਕਿ ਨਗਰ ਨਿਗਮ ਜਲੰਧਰ ਦਾ ਡਰਾਫਟਸਮੈਨ ਤੇ ਬਿਲਡਿੰਗ ਇੰਸਪੈਕਟਰ (ਵਾਧੂ ਚਾਰਜ), ਅਜੇ ਵੀ ਫਰਾਰ ਹੈ ਜਿਸਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਰਕੀਟੈਕਟ ਨੂੰ ਤਰੁਣਵੀਰ ਸਿੰਘ ਵਾਸੀ ਮਾਸਟਰ ਤਾਰਾ ਸਿੰਘ ਨਗਰ, ਜਲੰਧਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। VIGILANCE BUREAU NABS ARCHITECT 
ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਆਰਕੀਟੈਕਟ ਨੇ ਉਪਰੋਕਤ ਨਗਰ ਨਿਗਮ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਕਰਕੇ ਉਸ ਦੇ ਦੋ ਪਲਾਟਾਂ ਦੀਆਂ ਫਾਈਲਾਂ ਦੇ ਨਿਪਟਾਰੇ ਲਈ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਸਰਟੀਫਿਕੇਟ ਜਾਰੀ ਕਰਾਉਣ ਬਦਲੇ ਉਸਤੋਂ ਪੰਜ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਜਦਕਿ ਉਹ ਉਕਤ ਪਲਾਟ ‘ਤੇ ਇੱਕ ਚੈਰੀਟੇਬਲ ਹਸਪਤਾਲ ਬਣਾਉਣਾ ਚਾਹੁੰਦਾ ਹੈ।
ਉਹਨਾਂ ਅੱਗੇ ਦੱਸਿਆ ਕਿ ਉਕਤ ਦੋਸ਼ੀ ਆਰਕੀਟੈਕਟ ਨੇ ਉਕਤ ਕੰਮ ਲਈ ਦੋਵੇਂ ਬਿਲਡਿੰਗ ਇੰਸਪੈਕਟਰਾਂ ਵਰੁਣ ਅਤੇ ਸੁਖਵਿੰਦਰ ਕੁਮਾਰ ਲਈ ਕ੍ਰਮਵਾਰ 50,000 ਰੁਪਏ 15,000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਹ ਉਕਤ ਆਰਕੀਟੈਕਟ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ।
ਇਸ ਸ਼ਿਕਾਇਤ ਦੀ ਮੁੱਢਲੀ ਤਫਤੀਸ਼ ਕਰਨ ਉਪਰੰਤ ਜਲੰਧਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਨਗਰ ਨਿਗਮ ਦੇ ਅਧਿਕਾਰੀਆਂ ਖਾਤਰ ਦੂਜੀ ਕਿਸ਼ਤ ਵਜੋਂ 60,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਆਰਕੀਟੈਕਟ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਸ ਮਾਮਲੇ ਵਿੱਚ ਸਹਿ ਦੋਸ਼ੀ ਵਜੋਂ ਸਾਜਿਸ਼ਕਰਤਾ ਨਗਰ ਨਿਗਮ ਜਲੰਧਰ ਦੇ ਬਿਲਡਿੰਗ ਇੰਸਪੈਕਟਰ ਸੁਖਵਿੰਦਰ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਫਰਾਰ ਮੁਲਜ਼ਮ ਵਰੁਣ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ।
ਉਹਨਾਂ ਦੱਸਿਆ ਕਿ ਉਕਤ ਸਾਰੇ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਰੇ ਮੁਲਜ਼ਮਾਂ ਦੇ ਆਮ ਲੋਕਾਂ ਤੋਂ ਰਿਸ਼ਵਤ ਲੈਣ ਦੇ ਢੰਗ ਤਰੀਕੇ ਦੀ ਵੀ ਜਾਂਚ ਕੀਤੀ ਜਾਵੇਗੀ। VIGILANCE BUREAU NABS ARCHITECT 

Also Read : ਮੌਜੂਦਾ ਬਜਟ ਬਾਗਬਾਨੀ ਖੇਤਰ ਲਈ ਵੱਡੀਆਂ ਤਬਦੀਲੀਆਂ ਦਾ ਗਵਾਹ ਬਣੇਗਾ : ਚੇਤਨ ਸਿੰਘ ਜੌੜਾਮਾਜਰਾ

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...