ਵਿਜੀਲੈਂਸ ਬਿਊਰੋ ਨੇ 8500 ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ

 ਵਿਜੀਲੈਂਸ ਬਿਊਰੋ ਨੇ 8500 ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਸਿਵਲ ਲਾਈਨ ਥਾਣਾ ਪਟਿਆਲਾ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਰਾਜ ਸਿੰਘ ਨੂੰ 8,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। Vigilance Bureau nabs ASIਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਵਿਵੇਕ […]

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਸਿਵਲ ਲਾਈਨ ਥਾਣਾ ਪਟਿਆਲਾ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਰਾਜ ਸਿੰਘ ਨੂੰ 8,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। Vigilance Bureau nabs ASI
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਵਿਵੇਕ ਕੁਮਾਰ ਵਾਸੀ ਪਟਿਆਲਾ ਸ਼ਹਿਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਕੀਤੀ ਜਾਂਚ ਰਿਪੋਰਟ ਨੂੰ ਲਾਗੂ ਕਰਨ ਅਤੇ ਦੂਜੀ ਧਿਰ ਵਿਰੁੱਧ ਬਰਾਬਰ ਦਾ ਕੇਸ ਦਰਜ ਕਰਨ ਲਈ 20,000 ਰੁਪਏ ਰਿਸ਼ਵਤ ਵਜੋਂ ਦੋ ਕਿਸ਼ਤਾਂ ਵਿੱਚ ਮੰਗੇ ਹਨ। ਉਸਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਇਸ ਕੰਮ ਬਦਲੇ ਪਹਿਲਾਂ ਹੀ ਉਸ ਕੋਲੋਂ 1,500 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਤੇ ਹੁਣ ਪਹਿਲੀ ਕਿਸ਼ਤ ਦੇ ਬਾਕੀ ਬਚਦੇ 8,500 ਰੁਪਏ ਮੰਗ ਰਿਹਾ ਹੈ। Vigilance Bureau nabs ASI
ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਜਾਂਚ ਪਿੱਛੋਂ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੇ ਬਾਕੀ 8,500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ। Vigilance Bureau nabs ASI
ਇਸ ਸਬੰਧੀ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Also Read : ਮੌਜੂਦਾ ਬਜਟ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਹੁਲਾਰਾ ਦੇਵੇਗਾ : ਬਲਬੀਰ ਸਿੰਘ

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ