Sunday, December 22, 2024

 ਵਿਜੀਲੈਂਸ ਵੱਲੋਂ ਪ੍ਰਾਈਵੇਟ ਵਿਅਕਤੀ 4 ਲੱਖ ਰੁਪਏ ਦੀ ਰਿਸ਼ਵਤ ਲੈਂਦਾ  ਗ੍ਰਿਫਤਾਰ

Date:

ਉਪਰੋਕਤ ਮੁਲਜ਼ਮ ਨੂੰ ਪਿੰਡ ਘੁੱਦਾ, ਬਲਾਕ ਸੰਗਤ, ਜਿਲਾ ਬਠਿੰਡਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਵੱਲੋਂ ਕੀਤੀ ਸ਼ਿਕਾਇਤ ਦੇ ਅਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ

  • ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ
  • ਬਠਿੰਡਾ ਵਿਖੇ ਇੱਕ ਪ੍ਰਾਈਵੇਟ ਵਿਅਕਤੀ ਰਸ਼ਿਮ ਗਰਗ, ਵਾਸੀ ਸਮਾਣਾ, ਜਿਲਾ ਪਟਿਆਲਾ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
  • ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ

ਚੰਡੀਗੜ 16 ਫਰਵਰੀ : igilance Bureau nabs one person for taking bribe Rs 4 lakh ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਬਠਿੰਡਾ ਵਿਖੇ ਇੱਕ ਪ੍ਰਾਈਵੇਟ ਵਿਅਕਤੀ ਰਸ਼ਿਮ ਗਰਗ, ਵਾਸੀ ਸਮਾਣਾ, ਜਿਲਾ ਪਟਿਆਲਾ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ ਜੋ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਨੇੜਲਾ ਸਾਥੀ ਦੱਸਦਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਘੁੱਦਾ, ਬਲਾਕ ਸੰਗਤ, ਜਿਲਾ ਬਠਿੰਡਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਵੱਲੋਂ ਕੀਤੀ ਸ਼ਿਕਾਇਤ ਦੇ ਅਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਉਕਤ ਸਰਪੰਚ ਤੇ ਉਸਦੇ ਪਤੀ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਲਜਾਮ ਲਾਇਆ ਕਿ ਗ੍ਰਾਮ ਪੰਚਾਇਤ ਘੁੱਦਾ ਨੂੰ 15ਵੇਂ ਵਿੱਤ ਕਮਿਸ਼ਨ ਤਹਿਤ ਬਲਾਕ ਸੰਮਤੀ ਰਾਹੀਂ ਪ੍ਰਾਪਤ 25 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਨੂੰ ਬੀਡੀਪੀਓ ਤੋਂ ਰਿਲੀਜ ਕਰਾਉਣ ਬਦਲੇ ਉਕਤ ਮੁਲਜ਼ਮ ਉਸ ਕੋਲੋਂ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਪਰ ਉਹ ਇਸ ਕੰਮ ਲਈ ਰਿਸ਼ਵਤ ਨਹੀਂ ਸੀ ਦੇਣਾ ਚਾਹੁੰਦੀ  ਪਰ ਉਹ ਮਜਬੂਰਨ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਵਾਰ ਵਾਰ ਮੰਗ ਕਰ ਰਿਹਾ ਹੈ। igilance Bureau nabs one person for taking bribe Rs 4 lakh

ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਤੇ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 4 ਲੱਖ ਰੁਪਏ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। igilance Bureau nabs one person for taking bribe Rs 4 lakh

Vigilance Bureau nabs 

Also read :ਰਾਸ਼ਟਰੀ ਮਿਲਟਰੀ ਕਾਲਜ ਵਿੱਚ ਪੰਜਾਬ ਦੇ ਬੱਚਿਆਂ ਲਈ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...