Saturday, December 28, 2024

ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ

Date:

ਚੰਡੀਗੜ੍ਹ, 24 ਜੁਲਾਈ:

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਮਾਲ ਹਲਕਾ ਨੂਰਮਹਿਲ ਵਿਖੇ ਤਾਇਨਾਤ ਪਟਵਾਰੀ ਹਰਬੰਸ ਲਾਲ ਨੂੰ ਪਿੰਡ ਦੇ ਨਕਸ਼ੇ (ਅਕਸ ਛੱਜਰਾ) ਲਈ 1500 ਰੁਪਏ, ਜਿਸ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਹੈ, ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਰਿੰਦਰ ਸਿੰਘ ਵਾਸੀ ਪਿੰਡ ਰਾਮੇਵਾਲ ਨੇ ਮਿਤੀ 30-06-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501200200 ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਮਾਮੇ ਨੂੰ ਨਕਸ਼ੇ ਦੀ ਲੋੜ ਸੀ, ਜਿਸ ਕਾਰਨ 23-06-2023 ਨੂੰ ਉਹ ਆਪਣੇ ਮਾਮੇ ਨਾਲ ਉਕਤ ਪਟਵਾਰੀ ਕੋਲ ਗਏ ਸਨ ਪਰ ਪਟਵਾਰੀ ਨੇ ਉਨ੍ਹਾਂ ਨੂੰ 26 ਜੂਨ ਨੂੰ ਆਉਣ ਲਈ ਕਿਹਾ। ਜਦੋਂ ਉਹ 26 ਜੂਨ ਨੂੰ ਪਟਵਾਰੀ ਦੇ ਦਫ਼ਤਰ ਗਏ ਤਾਂ ਉਸ ਨੇ ਨਕਸ਼ੇ ਬਦਲੇ ਉਨ੍ਹਾਂ ਕੋਲੋਂ 1500 ਰੁਪਏ ਲਏ, ਜਦੋਂਕਿ ਇਸ ਨਕਸ਼ਾ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਬਣਦੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਪਟਵਾਰੀ ਹਰਬੰਸ ਲਾਲ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 24-07-2023  ਦਰਜ ਕਰਨ ਬਾਅਦ ਅੱਜ ਉਸਨੂੰ ਗ੍ਰਿਫ਼ਤਾਰ ਕਰ ਲਿਆ।

————

Share post:

Subscribe

spot_imgspot_img

Popular

More like this
Related