Sunday, December 29, 2024

ਵਿਜੀਲੈਂਸ ਬਿਊਰੋ ਨੇ ਐਸਬੀਆਈ ਦੇ ਸਹਾਇਕ ਮੈਨੇਜਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Date:

ਚੰਡੀਗੜ੍ਹ, 16 ਜੁਲਾਈ, 2024 –

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੀ ਸ਼ਾਖਾ ਵਿੱਚ ਤਾਇਨਾਤ ਸਹਾਇਕ ਮੈਨੇਜਰ ਸੁਨੀਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਹਾਵਵਾਲਾ ਦੇ ਵਾਸੀ ਸੁਖਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਆਪਣੀ ਮਰੀ ਹੋਈ ਦਾ ਬੀਮੇ ਦਾ ਕਲੇਮ ਅਪਲਾਈ ਕੀਤਾ ਹੋਇਆ ਹੈ ਅਤੇ ਇਸ ਸਬੰਧੀ ਬੀਮਾ ਕੰਪਨੀ ਨੂੰ ਬੀਮਾ ਕਲੇਮ ਵੈਰੀਫਿਕੇਸ਼ਨ ਭੇਜਣ ਲਈ ਉਕਤ ਸਹਾਇਕ ਬੈਂਕ ਮੈਨੇਜਰ ਨੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਬੈਂਕ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...