ਪਹਿਲ਼ਾਂ ਹੀ ਭੁਗਤ ਰਿਹਾ ਹੈ ਇੱਕ ਹੋਰ ਰਿਸ਼ਵਤਖੋਰੀ ਦਾ ਕੇਸ
ਚੰਡੀਗੜ, 4 ਮਾਰਚ : Vigilance Bureau nabs SI ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕ ਰਾਜ ਵਾਸੀ ਮੇਨ ਬਜ਼ਾਰ ਤਲਵੰਡੀ ਸਾਬੋ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ |
ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਦੇ ਭਰਾ ਵੱਲੋਂ ਉਕਤ ਥਾਣੇ ਵਿੱਚ ਵਿਰੋਧੀ ਧਿਰ ਵਿਰੁੱਧ ਦਰਜ ਕਰਵਾਏ ਇੱਕ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਲਈ 20,000 ਰੁਪਏ ਬਤੌਰ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਨਾਂ ਤੋਂ 5000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਦੇਣ ਦੀ ਮੰਗ ਕਰ ਰਿਹਾ ਹੈ।Vigilance Bureau nabs SI
ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਪੜਤਾਲ ਉਪਰੰਤ ਬਠਿੰਡਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ।
ਇਸ ਸਬੰਧੀ ਉਕਤ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਉਨਾਂ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ ਕੈਨਾਲ ਕਲੋਨੀ ਥਾਣਾ ਬਠਿੰਡਾ ਵਿਖੇ ਤਾਇਨਾਤੀ ਦੌਰਾਨ ਪਹਿਲਾਂ ਵੀ ਸਾਲ 2020 ਵਿੱਚ 43,000 ਰੁਪਏ ਰਿਸ਼ਵਤ ਲੈਣ ਸਬੰਧੀ ਪ੍ਰਾਪਤ ਇੱਕ ਆਨਲਾਈਨ ਸ਼ਿਕਾਇਤ ਦੇ ਅਧਾਰ ਉਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਹੋਇਆ ਹੈ ਜੋ ਕਿ ਵਧੀਕ ਸੈਸ਼ਨਜ ਜੱਜ ਬਠਿੰਡਾ ਦੀ ਅਦਾਲਤ ਵਿੱਚ ਜੇਰੇ ਸਮਾਇਤ ਹੈ।Vigilance Bureau nabs SI