ਵਿਜੀਲੈਂਸ ਬਿਊਰੋ ਨੇ ਪੁਲਿਸ ਚੌਕੀ ਵਿੱਚ ਸਮਝੌਤਾ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਥਾਣੇਦਾਰ ਕੀਤਾ ਕਾਬੂ

Vigilance Bureau nabs SI ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਇੱਕ ਸਬ-ਇੰਸਪੈਕਟਰ (ਐਸ.ਆਈ.) ਜਰਨੈਲ ਸਿੰਘ, ਇੰਚਾਰਜ ਪੁਲਿਸ ਚੌਕੀ, ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀ ਦੇ ਖਿਲਾਫ ਭਿ੍ਸ਼ਟਾਚਾਰ ਦਾ ਇਹ ਮੁਕੱਦਮਾ ਪਿੰਡ ਪੱਕਾ ਜ਼ਿਲ੍ਹਾ ਫ਼ਰੀਦਕੋਟ ਦੇ ਰਹਿਣ ਵਾਲੇ ਸੇਵਕ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ |Vigilance Bureau nabs SI
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਥਾਣੇਦਾਰ ਨੇ ਇੱਕ ਪੁਲਿਸ ਸ਼ਿਕਾਇਤ ਦੇ ਮਾਮਲੇ ਵਿੱਚ ਦੋ ਧਿਰਾਂ ਵਿਚਾਲੇ ਸਮਝੌਤਾ ਕਰਵਾਉਣ ਲਈ 30,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ, ਜਿਸ ਵਿੱਚ ਉਸਦਾ ਲੜਕਾ ਵੀ ਸ਼ਾਮਲ ਸੀ।  ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਸੌਦਾ 28,000 ਰੁਪਏ ਵਿਚ ਹੋਇਆ ਅਤੇ ਦੋਸ਼ੀ ਨੇ ਸਮਝੌਤੇ ਦੀ ਕਾਪੀ ਦੇਣ ਲਈ ਮੌਕੇ ‘ਤੇ ਹੀ 8,000 ਰੁਪਏ ਲੈ ਲਏ।  ਸ਼ਿਕਾਇਤਕਰਤਾ ਨੇ ਥਾਣੇਦਾਰ ਨੂੰ ਇਹ ਪੈਸੇ ਸੌਂਪਦੇ ਸਮੇਂ ਸਬੂਤ ਵਜੋਂ ਆਪਣੇ ਫੋਨ ‘ਤੇ ਹੋਈ ਸਾਰੀ ਗੱਲਬਾਤ ਨੂੰ ਰੀਕਾਰਡ ਕਰ ਲਿਆ। Vigilance Bureau nabs SI
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਕਰਕੇ ਇੱਕ ਜਾਲ ਵਿਛਾਇਆ ਹੈ ਜਿਸ ਵਿੱਚ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। Vigilance Bureau nabs SI
ਇਸ ਸਬੰਧੀ ਐਸਆਈ ਜਰਨੈਲ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇੰਚਾਰਜ ਪੁਲਿਸ ਚੌਕੀ, ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

Also Read : ਭ੍ਰਿਸ਼ਟਾਚਾਰ ਦੇ ਦੋਸ਼ ‘ਚ ਗੁਰੂ ਹਰਸਹਾਏ ਵਿਖੇ ਤਾਇਨਾਤ ਕਾਰਜਕਾਰੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਪੰਚਾਇਤ ਸਕੱਤਰ ਮੁਅੱਤਲ

[wpadcenter_ad id='4448' align='none']