ਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ […]

ਚੰਡੀਗੜ੍ਹ, 23 ਜੁਲਾਈ:
 ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ ਹੀ ਐਫਆਈਆਰ ਨੰਬਰ 04, ਮਿਤੀ 08.03.2024 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ  ਅਤੇ 13(1)ਏ  ਸਮੇਤ 13(2) ਤਹਿਤ ਫਲਾਇੰਗ ਸਕੁਐਡ-1 ਪੁਲਿਸ ਥਾਣਾ, ਪੰਜਾਬ ਮੋਹਾਲੀ ਵਿਖੇ, ਮੁਕੱਦਮਾ ਦਰਜ ਕੀਤਾ ਹੋਇਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਗੁਰਤੇਜ ਸਿੰਘ ਦੇ ਨਾਂ ’ਤੇ ਮੈਸਰਜ਼ ਗੁਰਤੇਜ ਇੰਡਸਟਰੀਜ਼ ਨਾਂ ਦੀ ਫਰਜ਼ੀ ਫਰਮ ਬਣਾਈ ਹੋਈ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਪੁੱਤਰ ਮਨਰੂਪ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਦੇ ਖਾਤਿਆਂ ’ਚੋਂ ਪੈਸੇ ਪੀ.ਐੱਸ.ਆਈ.ਈ.ਸੀ. ਨੂੰ ਟਰਾਂਸਫਰ ਕਰਕੇ ਉਕਤ ਫਰਮ ਦੇ ਨਾਂ ’ਤੇ ਪਲਾਟ ਨੰਬਰ-ਏ-394, ਇੰਡਸਟਰੀਅਲ ਫੋਕਲ ਪੁਆਇੰਟ, ਅੰਮ੍ਰਿਤਸਰ ਵਿਖੇ ਅਲਾਟ ਕਰ ਦਿੱਤਾ ਸੀ।

ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ  ਐਸ.ਡੀ.ਈ. ਸਵਤੇਜ ਸਿੰਘ ਨੇ ਅੱਜ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ , ਇਸ ਉਪਰੰਤ ਉਕਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ  ਉਸਨੂੰ ਵਿਜੀਲੈਂਸ ਕੋਲ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

Tags:

Latest

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ
'ਯੁੱਧ ਨਸ਼ਿਆਂ ਵਿਰੁੱਧ': 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ
ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ