Wednesday, December 25, 2024

ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

Date:

ਚੰਡੀਗੜ੍ਹ, 4 ਨਵੰਬਰ:

Vigilance Bureau Punjab ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਕਾਲੂ ਰਾਮ ਵਾਸੀ ਨਵੀਂ ਆਬਾਦੀ, ਜੈਤੋਂ ਮੰਡੀ, ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਬਿਊਰੋ ਨੂੰ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਿਲ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਲੂ ਰਾਮ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਮੁਅੱਤਲ ਡਿਪਟੀ ਡਾਇਰੈਕਟਰ ਤੇ ਭਗੌੜੇ ਹੋ ਚੁੱਕੇ ਰਾਕੇਸ਼ ਕੁਮਾਰ ਸਿੰਗਲਾ ਅਤੇ ਉਕਤ ਵਿਭਾਗ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਨਜ਼ਦੀਕੀ ਸਬੰਧ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਕਾਲੂ ਰਾਮ ਨੇ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਹਿ ‘ਤੇ ਜਾਅਲੀ ਬਿੱਲਾਂ ਜ਼ਰੀਏ ਬਿਨਾਂ ਐਮ.ਐਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ਤੋਂ ਹੋਰਨਾਂ ਸੂਬਿਆਂ ਤੋਂ ਝੋਨਾ ਖ਼ਰੀਦ ਕੇ ਮੁਲਜ਼ਮ ਰਾਈਸ ਮਿੱਲਰਾਂ ਕ੍ਰਿਸ਼ਨ ਲਾਲ ਅਤੇ ਸੁਰਿੰਦਰ ਕੁਮਾਰ ਧੋਤੀਵਾਲਾ ਨੂੰ ਮੁਹੱਈਆ ਕਰਵਾਇਆ ਸੀ। ਇਸ ਮੁਲਜ਼ਮ ਨੇ ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਦੁਕਾਨਾਂ ‘ਤੇ ਲਿਆਂਦੇ ਝੋਨੇ ਦੀ ਅਸਲ ਪੈਦਾਵਾਰ ਦੀ ਬਜਾਏ ਲੁਧਿਆਣਾ ਜ਼ਿਲ੍ਹੇ ਵਿੱਚ ਵੱਧ ਫ਼ਸਲ ਦਰਸਾਉਣ ਵਾਲੇ ਫ਼ਰਜ਼ੀ ਬਿੱਲ ਤਿਆਰ ਕਰਨ ਵਿੱਚ ਉਕਤ ਮੁਲਜ਼ਮ ਕਮਿਸ਼ਨ ਏਜੰਟਾਂ/ਆੜ੍ਹਤੀਆਂ ਦੀ ਮੱਦਦ ਵੀ ਕੀਤੀ ਸੀ ਤਾਂ ਜੋ ਸੂਬਾ ਸਰਕਾਰ ਤੋਂ ਇਸ ਝੋਨੇ ਨੂੰ ਐਮ.ਐਸ.ਪੀ. ਉਪਰ ਵੇਚ ਕੇ ਵੱਧ ਮੁਨਾਫ਼ਾ ਕਮਾਇਆ ਜਾ ਸਕੇ।

READ ALSO : ਪੰਜਾਬ ਸਰਕਾਰ ਬਨਾਮ ਰਾਜਪਾਲ ਮਾਮਲੇ ਦੀ ਸੁਣਵਾਈ 6 ਤੱਕ ਟਲੀ

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 11, ਮਿਤੀ 16.08.22 ਨੂੰ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 8, 12, 13(2) ਤਹਿਤ ਮੁਕੱਦਮਾ ਦਰਜ ਹੈ। ਇਸ ਮੁਕੱਦਮੇ ਵਿੱਚ ਸ਼ਾਮਲ 16 ਮੁਲਜ਼ਮਾਂ ਵਿੱਚੋਂ 11 ਮੁਲਜ਼ਮ ਜਿੰਨਾ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ, ਜਗਰੂਪ ਸਿੰਘ ਤੇ ਸੰਦੀਪ ਭਾਟੀਆ (ਤਿੰਨੋਂ ਠੇਕੇਦਾਰ), ਅਨਿਲ ਜੈਨ, ਕਿਸ਼ਨ ਲਾਲ ਧੋਤੀਵਾਲਾ ਤੇ ਸੁਰਿੰਦਰ ਕੁਮਾਰ ਧੋਤੀਵਾਲਾ (ਤਿੰਨੋਂ ਆੜ੍ਹਤੀ), ਡੀ.ਐਫ਼.ਐਸ.ਸੀ. ਹਰਵੀਨ ਕੌਰ ਤੇ ਸੁਖਵਿੰਦਰ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਮੰਤਰੀ ਆਸ਼ੂ ਦੇ ਦੋ ਪ੍ਰਾਈਵੇਟ ਸਹਾਇਕਾਂ ਪੰਕਜ ਉਰਫ਼ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਦੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। Vigilance Bureau Punjab

ਦੋ ਹੋਰ ਮੁਲਜ਼ਮਾਂ ਸੁਰਿੰਦਰ ਬੇਰੀ ਡੀ.ਐਫ.ਐਸ.ਸੀ. (ਸੇਵਾਮੁਕਤ) ਅਤੇ ਜਗਨਦੀਪ ਢਿੱਲੋਂ ਡੀਐਮ ਪਨਸਪ ਨੂੰ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ ਜਦੋਂਕਿ ਮੁਲਜ਼ਮ ਪਰਮਜੀਤ ਚੇਚੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਵੱਲੋਂ ਖਾਰਜ ਹੋ ਚੁੱਕੀ ਹੈ ਅਤੇ ਉਸ ਨੂੰ ਵਿਜੀਲੈਂਸ ਬਿਊਰੋ ਅੱਗੇ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਚਰਚਿਤ ਕੇਸ ਵਿੱਚ ਇੱਕ ਹੋਰ ਉਕਤ ਮੁੱਖ ਮੁਲਜ਼ਮ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਅਦਾਲਤ ਵੱਲੋਂ ਪਹਿਲਾਂ ਹੀ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ। Vigilance Bureau Punjab

Share post:

Subscribe

spot_imgspot_img

Popular

More like this
Related

ਪੰਜਾਬ ‘ਚ ਅੱਜ ਤੋਂ 27 ਤਰੀਕ ਤੱਕ ਸਖ਼ਤ ਪਾਬੰਦੀਆਂ, ਜਾਣੋ ਪ੍ਰਸਾਸ਼ਨ ਨੇ ਕਿਉ ਲਿਆ ਇਹ ਫ਼ੈਸਲਾ

Punjab News Update ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੋਨਾ ਥਿੰਦ ਨੇ ਗੁਰਦੁਆਰਾ...

ਹਰਿਆਣਾ ਦੇ ਤੀਹਰੇ ਕਤਲ ਦਾ ਮਾਸਟਰ ਮਾਈਂਡ ਗੈਂਗਸਟਰ ਨੰਦੂ , ਭਰਜਾਈ ਦੇ ਕਤਲ ਦਾ ਲਿਆ ਬਦਲਾ

 Panchkula Triple Murder Case ਹਰਿਆਣਾ ਦੇ ਪੰਚਕੂਲਾ ਵਿੱਚ ਹੋਏ ਤੀਹਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 25 ਦਸੰਬਰ 2024

Hukamnama Sri Harmandir Sahib Ji ਸੋਰਠਿ ਮਹਲਾ ੩ ॥ ਬਿਨੁ ਸਤਿਗੁਰ...