91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ 

Date:

ਚੰਡੀਗੜ੍ਹ, 17 ਨਵੰਬਰ:

Vigilance Bureau Punjab ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਨੂੰ 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਧਾਰੋਵਾਲੀ ਦੇ ਵਸਨੀਕ ਉਪਰੋਕਤ ਮਾਲ ਕਰਮਚਾਰੀ ਨੂੰ ਇਕਬਾਲ ਸਿੰਘ ਵਾਸੀ ਪਿੰਡ ਪੰਨਵਾਂ ਝਾਂਗੀ, ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। 

READ ALSO : ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪੋਰਟ ‘ਚ 16 ਸਾਲਾਂ ਬਾਅਦ ਪੰਜਾਬ ‘ਚ 1000 ਫੁੱਟ ਹੇਠਾਂ ਮਿਲੇਗਾ ਪਾਣੀ

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਅਤੇ ਉਸ ਦੇ ਲੜਕੇ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਨ੍ਹਾਂ ਤੋਂ ਤਿੰਨ ਕਿਸ਼ਤਾਂ ‘ਚ 61,000, 20,000 ਅਤੇ 10,000 ਰੁਪਏ ਲਏ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਮਾਲ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 91,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਦੋਸ਼ੀ ਪਾਏ ਜਾਣ ‘ਤੇ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਦੋਸ਼ੀ ਪਟਵਾਰੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Vigilance Bureau Punjab

Share post:

Subscribe

spot_imgspot_img

Popular

More like this
Related

ਉਪ ਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਡਰਾਈ ਡੇ ਘੋਸ਼ਿਤ

ਬਠਿੰਡਾ, 19 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ...

ਪੰਜਾਬ ਸਰਕਾਰ ਵੱਲੋਂ ਔਰਤਾਂ/ਲੜਕੀਆਂ ਲਈ ਨਹਿਰੂ ਸਟੇਡੀਅਮ ਵਿੱਚ ਲਗਾਇਆ ਜਿਲ੍ਹਾ ਪੱਧਰੀ ਕੈਂਪ

ਫਰੀਦਕੋਟ 19 ਦੰਸਬਰ () ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ...

ਸੁਸ਼ਾਸ਼ਨ ਹਫ਼ਤੇ ਦੇ ਜਸ਼ਨ ਤਹਿਤ ਸ਼ਿਕਾਇਤ ਨਿਵਾਰਨ ਕੈਂਪ ਦਾ ਆਯੋਜਨ

ਮੋਗਾ, 19 ਦਸੰਬਰ –           ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ...

48 ਘੰਟਿਆਂ ਦੀ ਮਿਆਦ ਦੌਰਾਨ ਕੋਈ ਵੀ ਜਨਤਕ ਮੀਟਿੰਗ ਕਰਨ ਦੀ ਇਜਾਜ਼ਤ ਨਹੀਂ ਹੈ

ਲੁਧਿਆਣਾ, 19 ਦਸੰਬਰ (000) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ...