Saturday, December 28, 2024

ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ

Date:

Vigilance Bureau Punjab:

ਮੁਲਜ਼ਮ ਅਧਿਕਾਰੀਆਂ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ ਮੰਗੇ ਸਨ 12 ਲੱਖ ਰੁਪਏ

ਚੰਡੀਗੜ੍ਹ, 31 ਅਗਸਤ:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫ਼ਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਵਿਖੇ ਤਾਇਨਾਤ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਦਸੂਹਾ ਦੇ ਐਸ.ਡੀ.ਓ. ਹਰਜਿੰਦਰ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਰਾਉਂ ਤਹਿਸੀਲ ਦੇ ਪਿੰਡ ਢੋਲਣ ਵਾਸੀ ਜਸਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਰੀਗਲ ਇੰਟਰਪ੍ਰਾਈਜਿਜ਼ ਕੰਪਨੀ ਵਿੱਚ ਸਾਈਟ ਕੰਟਰੋਲਰ ਵਜੋਂ ਕੰਮ ਕਰਦਾ ਹੈ। ਕੰਪਨੀ ਨੂੰ ਮੁਕੇਰੀਆਂ-ਤਲਵਾੜਾ ਰੇਲਵੇ ਲਾਈਨ ‘ਤੇ ਮਿੱਟੀ ਪਾਉਣ ਦਾ ਠੇਕਾ ਮਿਲਿਆ ਸੀ ਅਤੇ ਕੰਪਨੀ ਨੇ ਦਸੂਹਾ ਤਹਿਸੀਲ ਦੇ ਪਿੰਡ ਘਗਵਾਲ ਤੋਂ ਮਿੱਟੀ ਚੁੱਕਣ ਲਈ ਸਬੰਧਤ ਵਿਭਾਗ ਕੋਲ ਸਰਕਾਰ ਵੱਲੋਂ ਨਿਰਧਾਰਤ ਫੀਸ 41,10,117 ਰੁਪਏ ਵੀ ਜਮ੍ਹਾਂ ਕਰਵਾ ਦਿੱਤੀ ਸੀ। ਇਸ ਉਪਰੰਤ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਜਿਸ ਜ਼ਮੀਨ ਲਈ ਉਨ੍ਹਾਂ ਨੇ ਫੀਸ ਅਦਾ ਕੀਤੀ ਗਈ ਹੈ, ਉਹ ਜ਼ਮੀਨ ਜੰਗਲਾਤ ਵਿਭਾਗ ਦੀ ਧਾਰਾ 4 ਅਤੇ 5 ਅਧੀਨ ਆਉਂਦੀ ਹੈ। ਕੰਪਨੀ ਨੇ ਮਾਰਚ 2023 ਵਿੱਚ ਰਾਇਲਟੀ ਤਬਦੀਲ ਕਰਨ ਲਈ ਅਰਜ਼ੀ ਦਿੱਤੀ ਸੀ। ਸ਼ਿਕਾਇਤਕਰਤਾ ਆਪਣੇ ਸੀਨੀਅਰ ਜਤਿੰਦਰ ਸਿੰਘ ਨੂੰ ਨਾਲ ਲੈ ਕੇ 20 ਜੁਲਾਈ ਨੂੰ ਉਕਤ ਐਕਸੀਅਨ ਤੇ ਐਸ.ਡੀ.ਓ ਨੂੰ ਦਫ਼ਤਰ ਵਿੱਚ ਮਿਲੇ। ਐਕਸੀਅਨ ਸਰਤਾਜ ਰੰਧਾਵਾ ਨੇ ਕਿਹਾ ਕਿ ਰਾਇਲਟੀ ਟਰਾਂਸਫਰ ਨਹੀਂ ਕੀਤੀ ਜਾ ਸਕਦੀ ਪਰ ਵਾਰ-ਵਾਰ ਬੇਨਤੀ ਕਰਨ ਉੱਤੇ ਐਕਸੀਅਨ ਨੇ ਕਿਹਾ ਕਿ ਇਸ ਸਬੰਧੀ ਐਸ.ਡੀ.ਓ. ਹਰਜਿੰਦਰ ਸਿੰਘ ਉਨ੍ਹਾਂ ਨਾਲ ਗੱਲ ਕਰੇਗਾ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਤੇ ਪਟਵਾਰੀ-ਕਾਨੂੰਨ ਆਹਮੋ-ਸਾਹਮਣੇ

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕੁਝ ਦਿਨਾਂ ਉਪਰੰਤ ਮੁਲਜ਼ਮ ਐਸ.ਡੀ.ਓ. ਨੇ ਜਤਿੰਦਰ ਸਿੰਘ ਨੂੰ ਦਸੂਹਾ ਸਥਿਤ ਆਪਣੇ ਦਫ਼ਤਰ ਬੁਲਾਇਆ ਅਤੇ ਦੱਸਿਆ ਕਿ ਐਕਸੀਅਨ ਸਰਤਾਜ ਰੰਧਾਵਾ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ 12 ਲੱਖ ਰੁਪਏ ਰਿਸ਼ਵਤ ਮੰਗੀ ਹੈ। ਬਾਅਦ ਵਿੱਚ ਮੁਲਜ਼ਮ ਐਸ.ਡੀ.ਓ. 8 ਲੱਖ ਰੁਪਏ ਵਿੱਚ ਰਾਜ਼ੀ ਹੋ ਗਿਆ।

ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ, ਹੁਸ਼ਿਆਰਪੁਰ ਦੀ ਟੀਮ ਨੇ ਟਰੈਪ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। Vigilance Bureau Punjab:

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਕਸੀਅਨ ਸਰਤਾਜ ਰੰਧਾਵਾ ਅਤੇ ਐਸ.ਡੀ.ਓ. ਹਰਜਿੰਦਰ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ ਆਈ.ਪੀ.ਸੀ ਦੀ ਧਾਰਾ 34 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮਿਤੀ 31-08-2023 ਨੂੰ ਐਫ.ਆਈ.ਆਰ ਨੰ. 22 ਤਹਿਤ ਦਰਜ ਕੀਤੀ ਗਈ ਹੈ। ਦੋਵਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Vigilance Bureau Punjab:

Share post:

Subscribe

spot_imgspot_img

Popular

More like this
Related

ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ   ਚੈਂਪਿਅਨਸ਼ਿਪ ਲਈ ਹੋਈ ਚੋਣ”

ਫ਼ਰੀਦਕੋਟ 28 ਦਸੰਬਰ (  )    ਐਸ.ਬੀ.ਐਸ ਸਰਕਾਰੀ ਕਾਲਜ, ਕੋਟਕਪੂਰਾ ਦੀ ਗ੍ਰਹਿ ਵਿਗਿਆਨ...

ਡਾ. ਮਨਮੋਹਨ ਸਿੰਘ ਦੀ ਅੰਤਿਮ ਯਾਤਰਾ , ਗਾਂਧੀ ਪਰਿਵਾਰ ਸਣੇ ਹਰ ਲੀਡਰ ਨਮ ਅੱਖਾਂ ਨਾਲ ਕਰ ਰਿਹਾ ਯਾਦ

Manmohan Singh Funeral  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 28 ਦਸੰਬਰ 2024

Hukamnama Sri Harmandir Sahib Ji ਸੋਰਠਿ ਮਹਲਾ ੫ ॥ ਗੁਣ ਗਾਵਹੁ...

ਗੈਰ ਸਿੱਖ ਤਾਂ ਸ਼ਹਾਦਤਾਂ ਦਾ ਸਤਿਕਾਰ ਕਰਦੇ ਹਨ, ਪਰ ਅਸੀਂ ਕਿਉਂ ਭੁੱਲ ਰਹੇ ਹਾਂ ?

Non-Sikhs respect martyrdomਸਿਆਸੀ ਪਾਰਟੀ ਕਿਸੇ ਦੀ ਕੋਈ ਵੀ ਹੋਵੇ...