ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਫਸਰ ਤੇ ਹਸਪਤਾਲ ਦਾ ਵਾਰਡ ਅਟੈਂਡੈਂਟ 10,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ

VIGILANCE BUREAU PUNJAB
VIGILANCE BUREAU PUNJAB

ਚੰਡੀਗੜ੍ਹ, 7 ਅਕਤੂਬਰ:

Vigilance Bureau Punjab ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਦੋ ਅਹਿਮ ਗ੍ਰਿਫਤਾਰੀਆਂ ਕੀਤੀਆਂ ਹਨ ਜਿਸ ਦੌਰਾਨ ਸਿਵਲ ਹਸਪਤਾਲ ਕੋਟਕਪੂਰਾ ਜ਼ਿਲ੍ਹਾ ਫਰੀਦਕੋਟ ਦੇ ਮੈਡੀਕਲ ਅਫਸਰ ਡਾ: ਵਿਕਰਮਜੀਤ ਜਿੰਦਲ ਅਤੇ ਇਸੇ ਹਸਪਤਾਲ ਦੇ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਕੋਟਕਪੂਰਾ ਨੇੜੇ ਪਿੰਡ ਵਾਂਦਰ ਜਟਾਣਾ ਦੇ ਵਸਨੀਕ ਹਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤ ਅਨੁਸਾਰ ਹਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਕਿਸੇ ਹੋਰ ਵਿਅਕਤੀ ਨਾਲ ਹੋਈ ਤਕਰਾਰ ਦੌਰਾਨ ਸੱਟਾਂ ਲੱਗਣ ਤੋਂ ਬਾਅਦ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦਾਖਲ ਸਨ। ਉਨ੍ਹਾਂ ਦੇ ਇਲਾਜ ਦੌਰਾਨ ਡਾ. ਵਿਕਰਮਜੀਤ ਜਿੰਦਲ ਨੇ ਮੈਡੀਕੋ-ਲੀਗਲ ਰਿਪੋਰਟ (ਐਮਐਲਆਰ) ਜਾਰੀ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਡਾਕਟਰੀ ਦੇਖਭਾਲ ਪ੍ਰਦਾਨ ਕਰਨ ਲਈ 5,000 ਰੁਪਏ ਦੀ ਮੰਗ ਕੀਤੀ।

ਅਗਲੇ ਦਿਨ, ਡਾਕਟਰ ਜਦੋਂ ਸ਼ਿਕਾਇਤਕਰਤਾ ਦਾ ਮੁਆਇਨਾ ਕਰਨ ਲਈ ਵਾਰਡ ਵਿੱਚ ਆਇਆ ਤਾਂ ਉਸਨੂੰ ਉਸਦੇ ਹੱਥ ਦੀ ਹੱਡੀ ਟੁੱਟੀ ਹੋਈ ਹੋਣ ਬਾਰੇ ਦੱਸਿਆ। ਇਸ ਸੱਟ ਨੂੰ ਵੀ ਐਮਐਲਆਰ ਵਿੱਚ ਸ਼ਾਮਲ ਕਰਨ ਲਈ ਡਾਕਟਰ ਵਿਕਰਮਜੀਤ ਜਿੰਦਲ ਨੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਬਾਰੇ ਬਾਅਦ ਵਿੱਚ 10,000 ਰੁਪਏ ਵਿੱਚ ਸੌਦਾ ਹੋ ਗਿਆ।

READ ALSO : ਵਿਧਾਇਕ ਮਾਲੇਰਕੋਟਲਾ ਨੇ ਸਥਾਨਕ ਮੰਡੀ ਦਾ ਕੀਤਾ ਦੌਰਾਂ ਅਤੇ ਖ਼ਰੀਦ ਪ੍ਰਬੰਧਾ  ਦਾ ਲਿਆ ਜਾਇਜਾ

ਇਸ ਤੋਂ ਬਾਅਦ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੇ ਸ਼ਿਕਾਇਤਕਰਤਾ ਨੂੰ ਡਾਕਟਰ ਵਿਕਰਮਜੀਤ ਜਿੰਦਲ ਨੂੰ ਮਿਲਣ ਲਈ ਆਖਿਆ। ਇਸ ਮੁਲਾਕਾਤ ਦੌਰਾਨ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਅਦਾਇਗੀ ਸਬੰਧੀ ਸਾਰੀ ਗੱਲਬਾਤ ਰਿਕਾਰਡ ਕੀਤੀ। ਇਸ ਸਬੂਤ ਦੇ ਅਧਾਰ ਉੱਤੇ ਹੀ ਵਿਜੀਲੈਂਸ ਦੀ ਟੀਮ ਨੇ ਅੱਗੋਂ ਇਸ ਕੇਸ ਦੀ ਕਾਰਵਾਈ ਨੂੰ ਅੰਜਾਮ ਦਿੱਤਾ।Vigilance Bureau Punjab

ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਨ ਉਪਰੰਤ ਅਤੇ ਜਾਲ ਵਿਛਾ ਦਿੱਤਾ ਜਿਸ ਦੇ ਨਤੀਜੇ ਵਜੋਂ ਡਾਕਟਰ ਵਿਕਰਮਜੀਤ ਜਿੰਦਲ ਅਤੇ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।Vigilance Bureau Punjab

[wpadcenter_ad id='4448' align='none']