Tuesday, December 24, 2024

ਡਾਕਟਰੀ ਰਿਪੋਰਟ ਵਿੱਚ ਸੋਧ ਬਦਲੇ 50,000 ਰੁਪਏ ਰਿਸ਼ਵਤ ਲੈਣ ਵਾਲਾ ਸਿਹਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Date:

ਚੰਡੀਗੜ੍ਹ, 21 ਅਕਤੂਬਰ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਮਮਦੋਟ, ਫਿਰੋਜ਼ਪੁਰ ਜਿਲ੍ਹਾ ਫਿਰੋਜ਼ਪੁਰ ਵਿਖੇ ਫੀਲਡ ਵਰਕਰ ਵਜੋਂ ਤਾਇਨਾਤ ਸੰਜੀਵ ਸਿੰਘ ਵਾਸੀ ਪਿੰਡ ਬਰੇਕੇ ਨੂੰ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਜਗਦੀਸ਼ ਸਿੰਘ ਵਾਸੀ ਪਿੰਡ ਮੱਲਵਾਲ ਕਦੀਮ, ਜਿਲਾ ਫਿਰੋਜ਼ਪੁਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।

READ ALSO : ਭਾਰਤ ਦੀ Deadline ਤੋਂ ਬਾਅਦ ਕੈਨੇਡਾ ਨੇ 41 ਡਿਪਲੋਮੈਟਾਂ ਨੂੰ ਹਟਾਇਆ

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਹਤ ਮੁਲਾਜ਼ਮ ਨੇ ਉਸ ਵਿਰੁੱਧ ਜਾਰੀ ਹੋ ਚੁੱਕੀ ਮੈਡੀਕੋ-ਲੀਗਲ ਰਿਪੋਰਟ ਵਿੱਚ ਡਾਕਟਰਾਂ ਦੇ ਵਿਸ਼ੇਸ਼ ਬੋਰਡ ਤੋਂ ਮੁੜ੍ਹ ਪੜਤਾਲ ਕਰਵਾਕੇ ਸੋਧ ਕਰਵਾਉਣ ਵਿੱਚ ਉਸਦੀ ਮੱਦਦ ਕਰਨ ਬਦਲੇ 50,000 ਰੁਪਏ ਲਏ ਸਨ। ਉਕਤ ਮੁਲਜ਼ਮ ਵੱਲੋਂ ਇਸ ਬਾਰੇ ਲਗਾਤਾਰ ਝੂਠੇ ਵਾਅਦੇ ਕਰਨ ਵਜੋਂ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਉਕਤ ਮੁਲਾਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਪੇਸ਼ ਕੀਤੀ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਰੇਂਜ ਫਿਰੋਜ਼ਪੁਰ ਵੱਲੋਂ ਮੁੱਦਈ ਵੱਲੋਂ ਦਿੱਤੀ ਦਰਖ਼ਾਸਤ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਬਤੌਰ ਰਿਸ਼ਵਤ ਲਏ ਸਨ। ਉਪਰੋਕਤ ਮੁਲਾਜ਼ਮ ਨੂੰ ਉਕਤ ਮਾਮਲੇ ‘ਚ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ ‘ਤੇ ਬਿਉਰੋ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ।

ਇਸ ਸਬੰਧ ‘ਚ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share post:

Subscribe

spot_imgspot_img

Popular

More like this
Related

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ

ਚੰਡੀਗੜ੍ਹ, 23 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ...

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ  

ਲੁਧਿਆਣਾ, 23 ਦਸੰਬਰ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ...

23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

ਫਾਜਿਲਕਾ: 23 ਦਸੰਬਰ 2024 ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ...

ਸ਼ਹੀਦੀ ਸਭਾ: ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ: ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ...