ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ  ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 24 ਅਕਤੂਬਰ: 

VIGILANCE BUREAU PUNJAB ਪੰਜਾਬ ਵਿਜੀਲੈਂਸ ਬਿਊਰੋ  ਨੇ  ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮਾਲ ਹਲਕਾ ਅਬਲੋਵਾਲ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਛੱਤਰ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮੁਕੱਦਮਾ ਪਟਿਆਲਾ ਜ਼ਿਲੇ ਦੇ ਰਿਵਾਸ ਬ੍ਰਾਹਮਣਾਂ ਨਿਵਾਸੀ ਲਛਮਣ ਦਾਸ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਉਸਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਰਿਸ਼ਵਤ ਮੰਗੀ ਹੈ।

READ ALSO : ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ ਮਨਪ੍ਰੀਤ ਬਾਦਲ

ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। VIGILANCE BUREAU PUNJAB

ਇਸ ਸਬੰਧੀ ਉਕਤ ਮਾਲ ਅਧਿਕਾਰੀ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। VIGILANCE BUREAU PUNJAB

[wpadcenter_ad id='4448' align='none']