Sunday, January 19, 2025

ਵਿਜੀਲੈਂਸ ਬਿਊਰੋ ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ

Date:


ਚੰਡੀਗੜ੍ਹ 13 ਦਸੰਬਰ, 2024:

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸੁਖਵਿੰਦਰ ਸਿੰਘ ਵਾਸੀ ਪਿੰਡ ਲੀਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੀ ਪਤਨੀ ਨੇ ਹੋਰ ਵਿਅਕਤੀਆਂ ਨੂੰ ਜ਼ਮੀਨ ਵੇਚੀ ਸੀ ਪਰ ਇਸਦਾ ਇੰਤਕਾਲ ਖਰੀਦਦਾਰਾਂ ਦੇ ਨਾਮ ‘ਤੇ ਤਬਦੀਲ ਨਹੀਂ ਕੀਤਾ ਗਿਆ ਸੀ। ਸ਼ਿਕਾਇਤਕਰਤਾ ਮੁਤਾਬਕ ਉਕਤ ਪਟਵਾਰੀ ਨੇ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 8000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 5000 ਰੁਪਏ ਵਿੱਚ ਤੈਅ ਹੋ ਗਿਆ। ਇਸ ਇਸ ਉਪਰੰਤ ਮੁਲਜ਼ਮ ਪਟਵਾਰੀ ਨੇ ਰਿਸ਼ਵਤ ਵਜੋਂ 1500 ਰੁਪਏ ਲੈ ਲਏ ਸਨ ਅਤੇ ਬਾਕੀ 3500 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਫ਼ਤੀਸ਼ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ ਮੁਲਜ਼ਮ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ।———

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...