50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੇਂਡੂ ਵਿਕਾਸ ਵਿਭਾਗ ਦੇ ਟੈਕਸ ਕੁਲੈਕਟਰ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਕੇਸ ਦਰਜ

Date:

ਚੰਡੀਗੜ੍ਹ, 30 ਅਗਸਤ, 2024:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਖੂਹੀਆਂ ਸਰਵਰ ਵਿਖੇ ਤਾਇਨਾਤ ਟੈਕਸ ਕੁਲੈਕਟਰ ਗੁਲਜੀਤ ਸਿੰਘ ਵਿਰੁੱਧ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਟੈਕਸ ਕੁਲੈਕਟਰ ਵਿਰੁੱਧ ਇਹ ਕੇਸ ਸੁਨੀਲ ਕੁਮਾਰ ਵਾਸੀ ਪਿੰਡ ਦੀਵਾਨ ਖੇੜਾ, ਤਹਿਸੀਲ ਅਬੋਹਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਆਨਲਾਈਨ ਸ਼ਿਕਾਇਤ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਸ਼ਿਕਾਇਤਕਰਤਾ ਕਸਬਾ ਖੂਹੀਆਂ ਸਰਵਰ ਵਿਖੇ ਉਸਾਰੀ ਸਮੱਗਰੀ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸ ਨੇ ਵੱਖ-ਵੱਖ ਮੌਕਿਆਂ ‘ਤੇ ਛੇ ਪਿੰਡਾਂ ਦੀਆਂ ਪੰਚਾਇਤਾਂ ਨੂੰ 8,62,989 ਰੁਪਏ ਦੀ ਉਸਾਰੀ ਸਮੱਗਰੀ ਮੁਹੱਈਆ ਕਰਵਾਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਬਕਾਇਆ ਬਿੱਲਾਂ ਦੇ ਨਿਪਟਾਰੇ ਲਈ ਉਕਤ ਟੈਕਸ ਕੁਲੈਕਟਰ ਨੇ ਸ਼ਿਕਾਇਤਕਰਤਾ ਤੋਂ 1,20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਸਬੰਧ ਵਿੱਚ ਟੈਕਸ ਕੁਲੈਕਟਰ 50,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਇਸ ਉਪਰੰਤ ਇਸ ਤਫਤੀਸ਼ੀ ਰਿਪੋਰਟ ਦੇ ਆਧਾਰ ‘ਤੇ ਇਹ ਸਾਬਤ ਹੋਇਆ ਕਿ ਉਕਤ ਮੁਲਜ਼ਮ ਕਰਮਚਾਰੀ ਨੇ ਉਕਤ ਬਕਾਇਆ ਬਿੱਲਾਂ ਦਾ ਨਿਪਟਾਰਾ ਕਰਨ ਬਦਲੇ 50,000 ਰੁਪਏ ਰਿਸ਼ਵਤ ਲਈ ਸੀ। ਇਸ ਸਬੰਧੀ ਟੈਕਸ ਕੁਲੈਕਟਰ ਗੁਲਜੀਤ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...