15000 ਰੁਪਏ ਦੀ ਮੰਗ ਕਰਨ ਵਾਲੇ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਮਾਮਲਾ ਦਰਜ

15000 ਰੁਪਏ ਦੀ ਮੰਗ ਕਰਨ ਵਾਲੇ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਮਾਮਲਾ ਦਰਜ

ਚੰਡੀਗੜ੍ਹ, 14 ਅਗਸਤ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੋਗਾ ਜ਼ਿਲ੍ਹੇ ਦੀ ਤਹਿਸੀਲ ਅਜੀਤਵਾਲ ਵਿਖੇ ਤਾਇਨਾਤ ਫ਼ੀਲਡ ਕਾਨੂੰਗੋ ਚਮਕੌਰ ਸਿੰਘ ਵਿਰੁੱਧ 15000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਖਿਲਾਫ਼ ਇਹ […]

ਚੰਡੀਗੜ੍ਹ, 14 ਅਗਸਤ 2024:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੋਗਾ ਜ਼ਿਲ੍ਹੇ ਦੀ ਤਹਿਸੀਲ ਅਜੀਤਵਾਲ ਵਿਖੇ ਤਾਇਨਾਤ ਫ਼ੀਲਡ ਕਾਨੂੰਗੋ ਚਮਕੌਰ ਸਿੰਘ ਵਿਰੁੱਧ 15000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਖਿਲਾਫ਼ ਇਹ ਮੁਕੱਦਮਾ ਪਿੰਡ ਮੱਦੋਕੇ, ਜ਼ਿਲ੍ਹਾ ਮੋਗਾ ਦੇ ਵਸਨੀਕ ਕੇਵਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਅਤੇ ਬਿਊਰੋ ਕੋਲ ਸਬੂਤ ਵਜੋਂ ਪੇਸ਼ ਕੀਤੀ ਆਡੀਓ ਰਿਕਾਰਡਿੰਗ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਆਡੀਓ ਰਿਕਾਰਡਿੰਗ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਸਹਾਇਕ ਕੁਲੈਕਟਰ, ਅਜੀਤਵਾਲ, ਮੋਗਾ ਜਿਲ੍ਹਾ ਦੀ ਅਦਾਲਤ ਨੇ ਉਕਤ ਸ਼ਿਕਾਇਤਕਰਤਾ ਨੂੰ ਜ਼ਮੀਨ ਦੀ ਮਾਲਕੀ ਦਿਵਾਉਣ ਲਈ ਦਖ਼ਲ ਦੇਣ ਵਾਸਤੇ ਵਾਰੰਟ ਜਾਰੀ ਕੀਤਾ ਸੀ ਅਤੇ ਇਸ ਮਕਸਦ ਲਈ ਉਕਤ ਕਾਨੂੰਗੋ ਨੇ ਸ਼ਿਕਾਇਤਕਰਤਾ ਦੀ ਮੱਦਦ ਕਰਨ ਬਦਲੇ ਉਸ ਕੋਲ਼ੋਂ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਹ ਦੋਸ਼ ਸਹੀ ਪਾਇਆ ਗਿਆ।
ਇਸ ਤੋਂ ਬਾਅਦ ਇਸ ਪੜਤਾਲੀਆ ਰਿਪੋਰਟ ਦੇ ਆਧਾਰ ‘ਤੇ ਚਮਕੌਰ ਸਿੰਘ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਜਿਸ ਦੌਰਾਨ ਇਸ ਤਹਿਸੀਲ ਦਫ਼ਤਰ ਵਿਖੇ ਤਾਇਨਾਤ ਹੋਰ ਮੁਲਾਜ਼ਮ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Tags:

Latest

ਛੇ ਭੈਣਾਂ, ਇਕ ਮੰਚ, ਬੇਅੰਤ ਜਜ਼ਬਾਤ — "ਬੜਾ ਕਰਾਰਾ ਪੂਦਣਾ" ਪੰਜਾਬੀ ਸਿਨੇਮਾ ‘ਚ ਔਰਤਪੁਣੇ ਨੂੰ ਇੱਕ ਨਵੀਂ ਪਰਿਭਾਸ਼ਾ ਦਵੇਗਾ
'ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ
ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ
ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ