ਪੰਜਾਬ ਦੇ ਇਕ ਹੋਰ ਸਾਬਕਾ ਕਾਂਗਰਸੀ MLA ਖਿਲਾਫ਼ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਐੱਲਓਸੀ ਜਾਰੀ

Date:

ex cm charanjit channi with jalalpur

ਇਹ ਮਾਮਲਾ ਸਰਕਾਰੀ ਜ਼ਮੀਨ ਐਕੁਆਇਰ ਕਰਨ ਦੌਰਾਨ ਹੋਏ ਘਪਲੇ ਕਾਰਨ ਦਰਜ ਹੋਇਆ ਸੀ, ਜਿਸ ਵਿੱਚ 3 ਤੋਂ ਵੱਧ ਪਿੰਡਾਂ ਦੇ ਸਰਪੰਚਾਂ ਤੋਂ ਇਲਾਵਾ ਮਦਨ ਲਾਲ ਜਲਾਲਪੁਰ ਦਾ ਨਾਂ ਵੀ ਸ਼ਾਮਲ ਸੀ।

Vigilance case MLA Jalalpur ਵਿਜੀਲੈਂਸ ਨੇ ਰਾਜਪੁਰਾ ਦੇ ਆਈਟੀ ਪਾਰਕ ਘੁਟਾਲੇ ਦੇ ਮਾਮਲੇ ‘ਚ ਸਾਬਕਾ ਕਾਂਗਰਸੀ ਆਗੂ ਮਦਨ ਲਾਲ ਜਲਾਲਪੁਰ ਖ਼ਿਲਾਫ਼ ਲੁਕ ਆਉਟ ਸਰਕੂਲਰ ਜਾਰੀ ਕੀਤਾ ਹੈ। ਇਹ ਮਾਮਲਾ ਸਰਕਾਰੀ ਜ਼ਮੀਨ ਐਕੁਆਇਰ ਕਰਨ ਦੌਰਾਨ ਹੋਏ ਘਪਲੇ ਕਾਰਨ ਦਰਜ ਹੋਇਆ ਸੀ, ਜਿਸ ਵਿੱਚ 3 ਤੋਂ ਵੱਧ ਪਿੰਡਾਂ ਦੇ ਸਰਪੰਚਾਂ ਤੋਂ ਇਲਾਵਾ ਮਦਨ ਲਾਲ ਜਲਾਲਪੁਰ ਦਾ ਨਾਂ ਵੀ ਸ਼ਾਮਲ ਸੀ। ਫਿਲਹਾਲ ਵਿਜੀਲੈਂਸ ਅਧਿਕਾਰੀ ਨੇ ਐਲਓਸੀ ਜਾਰੀ ਹੋਣ ਦੀ ਪੁਸ਼ਟੀ ਨਹੀਂ ਕੀਤੀ ਹੈ।

ਵਿਜੀਲੈਂਸ ਵੱਲੋਂ ਅੰਮ੍ਰਿਤਸਰ-ਕੋਲਕਾਤਾ ਏਕੀਕ੍ਰਿਤ ਕਾਰੀਡੋਰ ਲਈ ਬਲਾਕ ਸ਼ੰਭੂ ਦੇ ਪੰਜ ਪਿੰਡਾਂ ਦੀ 1104 ਏਕੜ ਜ਼ਮੀਨ ਐਕਵਾਇਰ ਕਰਨ ਵਿੱਚ ਮੁਆਵਜ਼ੇ ਸਬੰਧੀ ਬੇਨਿਯਮੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਜਲਾਲਪੁਰ ਨੂੰ ਨਾਮਜ਼ਦ ਕੀਤਾ ਗਿਆ ਹੈ। ਪੰਜ ਪਿੰਡਾਂ ਆਕੜੀ, ਸੇਹਰਾ, ਸੇਹੜੀ, ਤਖ਼ਤੂਮਾਜਰਾ ਅਤੇ ਪਬਰਾੜ ਦੀ ਜ਼ਮੀਨ ਐਕੁਆਇਰ ਕੀਤੀ ਗਈ ਸੀ। ਇਸ ਜ਼ਮੀਨ ਦੇ ਮੁਆਵਜ਼ੇ ਵਜੋਂ ਲਗਪਗ 205 ਕਰੋੜ ਰੁਪਏ ਜਾਰੀ ਕੀਤੇ ਗਏ ਸੀ। ਵਿਜੀਲੈਂਸ ਬਿਊਰੋ ਪਟਿਆਲਾ ਨੇ 26 ਮਈ 2022 ਨੂੰ ਮੁਆਵਜ਼ਾ ਜਾਰੀ ਕਰਨ ਵਿੱਚ ਬੇਨਿਯਮੀਆਂ ਦਾ ਕੇਸ ਦਰਜ ਕੀਤਾ ਸੀ। ਇਸ ਕੇਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਕੁੱਲ 34 ਵਿਅਕਤੀ ਨਾਮਜ਼ਦ ਕੀਤੇ ਗਏ ਸਨ। ਇਨ੍ਹਾਂ ਵਿੱਚ ਕੁਝ ਪ੍ਰਾਈਵੇਟ ਫਰਮਾਂ ਵੀ ਸ਼ਾਮਲ ਹਨ, ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਜਾਰੀ ਮੁਆਵਜ਼ਾ ਰਾਸ਼ੀ ਖਰਚ ਕਰਨ ਵਿੱਚ ਬੇਨਿਯਮੀਆਂ ਦਾ ਮਾਮਲਾ ਸਾਹਮਣੇ ਆਇਆ।

ਪੰਚਾਇਤੀ ਘੁਟਾਲਾ

ਸਾਬਕਾ ਵਿਧਾਇਕ ਜਲਾਲਪੁਰ ’ਤੇ ਵਿਜੀਲੈਂਸ ਕੇਸ

ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਪਟਿਆਲਾ ਜ਼ਿਲ੍ਹੇ ਦੇ ਬਲਾਕ ਸ਼ੰਭੂ ਵਿੱਚ ਹੋਏ ਕਰੋੜਾਂ ਰੁਪਏ ਦੇ ਚਰਚਿਤ ਪੰਚਾਇਤੀ ਘੁਟਾਲੇ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਨਾਮਜ਼ਦ ਕੀਤਾ ਹੈ। ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕ ਜਲਾਲਪੁਰ ਖ਼ਿਲਾਫ਼ ਲੁੱਕ ਆਊਟ ਸਰਕੁਲਰ ਵੀ ਜਾਰੀ ਕਰ ਦਿੱਤਾ ਹੈ ਤਾਂ ਜੋ ਸਾਬਕਾ ਵਿਧਾਇਕ ਨੂੰ ਵਿਦੇਸ਼ ਉਡਾਰੀ ਮਾਰਨ ਤੋਂ ਰੋਕਿਆ ਜਾ ਸਕੇ। ਸਾਬਕਾ ਵਿਧਾਇਕ ਜਲਾਲਪੁਰ ਨੂੰ ਇਸ ਮਾਮਲੇ ਦੀ ਭਿਣਕ ਪੈ ਗਈ ਹੈ, ਜਿਸ ਕਰਕੇ ਉਹ ਰੂਪੋਸ਼ ਹੋ ਗਏ ਹਨ। ਵਿਜੀਲੈਂਸ ਟੀਮ ਨੂੰ ਸ਼ੱਕ ਹੈ ਕਿ ਸਾਬਕਾ ਵਿਧਾਇਕ ਮਦਨ ਲਾਲ ਪੰਜਾਬ ’ਚੋਂ ਬਾਹਰ ਚਲੇ ਗਏ ਹਨ ਅਤੇ ਵਿਜੀਲੈਂਸ ਨੇ ਉਨ੍ਹਾਂ ਦੀ ਭਾਲ ਤੇਜ਼ ਕਰ ਦਿੱਤੀ ਹੈ। ਵਿਜੀਲੈਂਸ ਨੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਏ ਜਾਣ ਦੀ ਵੱਖਰੀ ਪੜਤਾਲ ਵਿੱਢੀ ਹੋਈ ਹੈ। ਜਲਾਲਪੁਰ ਥੋੜ੍ਹਾ ਸਮਾਂ ਪਹਿਲਾਂ ਹੀ ਅਸਟਰੇਲੀਆ ਤੋਂ ਪਰਤੇ ਸਨ ਅਤੇ ਹੁਣ ਉਹ ਮੁੜ ਵਿਦੇਸ਼ ਜਾਣ ਦੀ ਤਾਕ ਵਿਚ ਸਨ ਪਰ ਸਰਕਾਰ ਨੇ ਸਾਰੇ ਹਵਾਈ ਅੱਡਿਆਂ ਨੂੰ ਜਲਾਲਪੁਰ ਬਾਰੇ ਲੁੱਕ ਆਊਟ ਸਰਕੁਲਰ ਜ਼ਰੀਏ ਸੂਚਿਤ ਕਰ ਦਿੱਤਾ ਹੈ।Vigilance case MLA Jalalpur

madanlal jalalpur

ਦੱਸਣਯੋਗ ਹੈ ਕਿ ਵਰ੍ਹਾ 2019 ਤੋਂ 2022 ਦੌਰਾਨ ਪੁੱਡਾ ਵੱਲੋਂ ਅੰਮ੍ਰਿਤਸਰ-ਕੋਲਕਾਤਾ ਏਕੀਕ੍ਰਿਤ ਕੌਰੀਡੋਰ ਲਈ ਬਲਾਕ ਸ਼ੰਭੂ ਦੇ ਪੰਜ ਪਿੰਡਾਂ ਆਕੜੀ, ਸੇਹਰਾ, ਸੇਹਰੀ, ਤਖਤੂਮਾਜਰਾ ਅਤੇ ਪੱਬਰਾ ਦੀ 1103 ਏਕੜ ਜ਼ਮੀਨ ਐਕੁਆਇਰ ਕੀਤੀ ਗਈ ਸੀ, ਜਿਸ ਦਾ ਕਰੀਬ 285 ਕਰੋੜ ਰੁਪਏ ਮੁਆਵਜ਼ਾ ਦਿੱਤਾ ਗਿਆ ਸੀ ਅਤੇ ਇਨ੍ਹਾਂ ਪਿੰਡਾਂ ਦੇ ਚਕੌਤੇਦਾਰਾਂ ਨੂੰ 97.8 ਕਰੋੜ ਰੁਪਏ ਵੱਖਰੇ ਮਿਲੇ ਸਨ। ਪੇਂਡੂ ਵਿਕਾਸ ਤੇ ਪੰਚਾਇਤ ਮਹਿਕਮੇ ਤੋਂ ਇਲਾਵਾ ਵਿਜੀਲੈਂਸ ਬਿਊਰੋ ਪਟਿਆਲਾ ਨੇ ਇਸ ਮਾਮਲੇ ਦੀ ਪੜਤਾਲ ਕੀਤੀ ਸੀ। ਵਿਜੀਲੈਂਸ ਰੇਂਜ ਪਟਿਆਲਾ ਨੇ 26 ਮਈ, 2022 ਨੂੰ ਐਫਆਈਆਰ ਨੰਬਰ 12 ਦਰਜ ਕੀਤੀ ਸੀ ਅਤੇ ਹੁਣ ਤੱਕ ਇਸ ਕੇਸ ਵਿੱਚ ਸਰਕਾਰੀ ਤੇ ਪ੍ਰਾਈਵੇਟ 34 ਵਿਅਕਤੀ ਨਾਮਜ਼ਦ ਕੀਤੇ ਹਨ ਅਤੇ ਇਨ੍ਹਾਂ ਵਿੱਚ 10 ਪ੍ਰਾਈਵੇਟ ਫ਼ਰਮਾਂ ਵੀ ਸ਼ਾਮਲ ਹਨ। ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਕਰੋੜਾਂ ਰੁਪਏ ਦੀ ਮੁਆਵਜ਼ਾ ਰਾਸ਼ੀ ਨਾਲ ਜੋ ਵਿਕਾਸ ਕੰਮ ਕਰਾਏ ਗਏ ਹਨ, ਉਨ੍ਹਾਂ ਵਿਚ ਕਰੋੜਾਂ ਰੁਪਏ ਦਾ ਗ਼ਬਨ ਅਤੇ ਬੇਨਿਯਮੀਆਂ ਕੀਤੀਆਂ ਗਈਆਂ ਹਨ। ਹਾਲਾਂਕਿ ਹਾਈਕੋਰਟ ਵੱਲੋਂ ਮੁਆਵਜ਼ਾ ਰਾਸ਼ੀ ਵਰਤਣ ’ਤੇ ਰੋਕ ਲਗਾਏ ਜਾਣ ਦੀ ਵੀ ਖ਼ਬਰ ਹੈ।

ਹਲਕਾ ਘਨੌਰ ਦੇ ਪਿੰਡਾਂ ਵਿੱਚ ਇਹ ਕਰੋੜਾਂ ਰੁਪਏ ਦਾ ਘੁਟਾਲਾ ਹੋਇਆ ਹੈ। ਅਹਿਮ ਸੂਤਰਾਂ ਅਨੁਸਾਰ ਇੱਕ ਪ੍ਰਾਈਵੇਟ ਫ਼ਰਮ ਦੇ ਠੇਕੇਦਾਰ ਨੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਹਿੱਸਾ ਦਿੱਤੇ ਜਾਣ ਦੀ ਗੱਲ ਕਬੂਲੀ ਹੈ। ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਕੁੱਝ ਸਮਾਂ ਪਹਿਲਾਂ ਆਸਟਰੇਲੀਆ ਚਲੇ ਗਏ ਸਨ, ਜਿੱਥੋਂ ਉਹ ਅਮਰੀਕਾ ਜਾਣਾ ਚਾਹੁੰਦੇ ਸਨ ਪਰ ਸਾਬਕਾ ਵਿਧਾਇਕ ਨੂੰ ਵੀਜ਼ਾ ਨਹੀਂ ਮਿਲ ਸਕਿਆ। ਸਾਬਕਾ ਵਿਧਾਇਕ ਦਾ ਲੜਕਾ ਅਮਰੀਕਾ ਚਲਾ ਗਿਆ ਹੈ। ਹੁਣ ਜਦੋਂ ਜਲਾਲਪੁਰ ਮੁੜ ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਸਨ ਤਾਂ ਪੰਜਾਬ ਸਰਕਾਰ ਨੇ ਲੁੱਕ ਆਊਟ ਸਰਕੁਲਰ ਜਾਰੀ ਕਰ ਦਿੱਤਾ ਹੈ। ਵਿਜੀਲੈਂਸ ਵੱਲੋਂ ਜਲਾਲਪੁਰ ਦੇ ਵਿਦੇਸ਼ ਵਿੱਚ ਕਾਰੋਬਾਰ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਕਿਉਂਕਿ ਵਿਜੀਲੈਂਸ ਨੂੰ ਜਲਾਲਪੁਰ ਦਾ ਅਮਰੀਕਾ ਵਿਚ ਇੱਕ ਮੈਰਿਜ ਪੈਲੇਸ ਹੋਣ ਦਾ ਸ਼ੱਕ ਹੈ।Vigilance case MLA Jalalpur

ਚਰਨਜੀਤ ਭੁੱਲਰ

 

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...