Vigilance crackdown on CM Charanjit Singh Channi ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵਿਜੀਲੈਂਸ ਵੱਲੋਂ ਸ਼ਿਕੰਜਾ ਕੱਸਿਆ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਵਿਜੀਲੈਂਸ ਨੇ ਨੋਟਿਸ ਭੇਜਿਆ ਹੈ। ਇਹ ਨੋਟਿਸ ਵਿਜੀਲੈਂਸ ਬਿਓਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਜਾਰੀ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ ਨੂੰ ਪੁੱਛਗਿੱਛ ਲਈ ਬੁੱਧਵਾਰ ਸਵੇਰੇ ਮੁੱਖ ਦਫ਼ਤਰ ਬੁਲਾਇਆ ਹੈ ਅਤੇ ਉਨ੍ਹਾਂ ਨੂੰ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਵੀ ਕਿਹਾ ਗਿਆ ਹੈ। ਚੰਨੀ ਖ਼ਿਲਾਫ਼ ਲੁੱਕ ਆਊਟ ਨੋਟਿਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।Vigilance crackdown on CM Charanjit Singh Channi
ALSO READ : ਅੰਮ੍ਰਿਤਪਾਲ ਦਾ ਸਾਥੀ ਪਪਲਪ੍ਰੀਤ ਸਿੰਘ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫਤਾਰ
ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਪਹਿਲਾਂ ਵਿਦੇਸ਼ ਚਲੇ ਗਏ ਸਨ ਪਰ ਬਾਅਦ ‘ਚ ਉਹ ਪਰਤ ਆਏ ਅਤੇ ਆਪਣੇ ਖੇਤਰ ‘ਚ ਸਰਗਰਮ ਹੋ ਗਏ ਪਰ ਇਸ ਦੌਰਾਨ ਵਿਜੀਲੈਂਸ ਵੱਲੋਂ ਚਰਨਜੀਤ ਚੰਨੀ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਸੀ।Vigilance crackdown on CM Charanjit Singh Channi