ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

ਚੰਡੀਗੜ੍ਹ, 2 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ […]

ਚੰਡੀਗੜ੍ਹ, 2 ਅਗਸਤ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਮਾਨਸਾ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ ਵਾਲਾ ਦੇ ਵਸਨੀਕ ਪਰਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਸਦੇ ਰਿਸ਼ਤੇਦਾਰਾਂ ਖਿਲਾਫ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਸਬ ਇੰਸਪੈਕਟਰ ਨੇ ਦੋਸ਼ੀ ਦਾ ਪੁਲੀਸ ਰਿਮਾਂਡ ਨਾ ਲੈਣ ਬਦਲੇ 40,000 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ’ਤੇ ਉਕਤ ਪੁਲਿਸ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਕਤ ਪੁਲਿਸ ਕਰਮੀ ਨੇ 5,000 ਰੁਪਏ ਪਹਿਲੀ ਕਿਸ਼ਤ ਵਜੋਂ ਪ੍ਰਾਪਤ ਕੀਤੇ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਸਬੰਧੀ ਪੁਲਿਸ ਕਰਮੀ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਉਕਤ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਕਿਉਂਕਿ ਜ਼ੁਬਾਨੀ ਸਬੂਤਾਂ ਦੇ ਨਾਲ-ਨਾਲ ਘਟਨਾ ਦੀ ਵੀਡੀਓ ਰਿਕਾਰਡਿੰਗ ਅਤੇ 20,000 ਰੁਪਏ ਦੀ ਮੰਗ ਕਰਨ ਅਤੇ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵੀ ਸਾਬਤ ਹੋਏ ਗਏ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤਫ਼ਤੀਸ਼ ਦੇ ਆਧਾਰ ’ਤੇ ਉਕਤ ਸਬ-ਇੰਸਪੈਕਟਰ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Tags: