Tuesday, December 24, 2024

ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ, ਉਸਦੇ ਨਿੱਜੀ ਸਹਾਇਕ ਰਸ਼ਿਮ ਗਰਗ ਵਿਰੁੱਧ ਰਿਸ਼ਵਤ ਕੇਸ ਸਬੰਧੀ ਵਿਜੀਲੈਂਸ ਵੱਲੋਂ ਅਦਾਲਤ ਵਿੱਚ ਚਲਾਣ ਪੇਸ਼ਚੰਡੀਗੜ,

Date:

Also Read. : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਕੀਤਾ ਜਾਰੀ

ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਉਸ ਦੇ ਪੀ.ਏ. ਰਸ਼ਿਮ ਗਰਗ ਦੇ ਖਿਲਾਫ ਦਰਜ ਐਫਆਈਆਰ ਨੰਬਰ 1, ਮਿਤੀ 16-02-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ  ਤਹਿਤ ਬਠਿੰਡਾ ਰੇਂਜ ਦੇ ਵਿਜੀਲੈਂਸ ਪੁਲਿਸ ਥਾਣੇ ਵਿਚ ਦਰਜ ਕੇਸ ਸਬੰਧੀ ਬਠਿੰਡਾ ਅਦਾਲਤ ਵਿੱਚ ਚਲਾਣ ਪੇਸ਼ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 16.02.2023 ਨੂੰ ਬਠਿੰਡਾ ਰੇਂਜ ਵਿਜੀਲੈਂਸ ਟੀਮ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਦੇ ਉਕਤ ਨਿੱਜੀ ਸਹਾਇਕ ਨੂੰ ਚਾਰ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਉਪਰੰਤ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਉਕਤ ਵਿਧਾਇਕ ਨੂੰ ਵੀ 20-02-2023 ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਸੀ ਕਿਉਂਕਿ ਉਸ ਦੇ ਪੀ.ਏ ਨੇ ਵਿਧਾਇਕ ਦੇ ਨਾਂ ਉਤੇ ਹੀ ਇਹ ਰਿਸ਼ਵਤ ਵਸੂਲ ਕੀਤੀ ਸੀ।

ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸਰਕਾਰ ਵੱਲੋਂ ਸਾਲ 2022-23 ਦੌਰਾਨ 15ਵੇਂ ਵਿੱਤ ਕਮਿਸ਼ਨ ਅਧੀਨ ਪਿੰਡ ਘੁੱਦਾ, ਜਿਲਾ ਬਠਿੰਡਾ ਨੂੰ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ, ਜੋ ਹਾਲੇ ਪੰਚਾਇਤ ਨੂੰ ਦੇਣੀ ਸੀ ਪਰ ਉਕਤ ਪ੍ਰਾਈਵੇਟ ਪੀ.ਏ. ਰਸ਼ਿਮ ਗਰਗ ਨੇ ਪਿੰਡ ਘੁੱਦਾ ਦੇ ਸਰਪੰਚ ਤੋਂ ਇਸ ਖਾਤਰ ਪੰਜ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਪਰ ਵਿਜੀਲੈਂਸ ਨੇ 16.02.2023 ਨੂੰ ਉਸਨੂੰ ਉਕਤ ਗ੍ਰਾਂਟ ਜਾਰੀ ਕਰਨ ਦੇ ਇਵਜ਼ ਵਿੱਚ 4 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ ਸੀ। ਉਕਤ ਸਰਪੰਚ ਨੇ ਉਨਾਂ ਵੱਲੋਂ ਮੰਗੇ 50,000 ਰੁਪਏ ਪਹਿਲਾਂ ਹੀ ਦੇ ਦਿੱਤੇ ਸਨ।

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਰਿਸ਼ਵਤ ਕਥਿਤ ਦੋਸ਼ੀ ਰਸ਼ਿਮ ਗਰਗ ਨੇ ਵਿਧਾਇਕ ਅਮਿਤ ਰਤਨ ਦੇ ਨਿਰਦੇਸ਼ਾਂ ‘ਤੇ ਵਸੂਲੀ ਸੀ। ਇਸ ਤੋਂ ਇਲਾਵਾ ਉਸ ਨੇ ਪਿੰਡ ਘੁੱਦਾ ਦੇ ਗੁਰਦਾਸ ਸਿੰਘ ਕੋਲੋਂ ਉਸਦੇ ਪਿੰਡ ਦੀ ਨੰਬਰਦਾਰੀ ਦਿਵਾਉਣ ਦੇ ਬਦਲੇ 2,50,000 ਰੁਪਏ ਦੀ ਰਿਸ਼ਵਤ ਲਈ ਸੀ। ਜਾਂਚ ਦੌਰਾਨ ਹੋਏ ਖੁਲਾਸੇ ਦੇ ਆਧਾਰ ‘ਤੇ, ਵਿਜੀਲੈਂਸ ਨੇ ਉਕਤ ਮਾਮਲੇ ਵਿੱਚ ਆਈਪੀਸੀ ਦੀ 120-ਬੀ ਦੀ ਇੱਕ ਹੋਰ ਧਾਰਾ ਜੋੜ ਦਿੱਤੀ ਸੀ ਅਤੇ ਮੌਜੂਦਾ ਕੇਸ ਵਿੱਚ ਵਿਧਾਇਕ ਅਮਿਤ ਰਤਨ ਨੂੰ ਵੀ ਨਾਮਜ਼ਦ ਕਰਕੇ 22-02-2023 ਨੂੰ ਉਸ ਨੂੰ ਸ਼ੰਭੂ ਤੋਂ ਗਿ੍ਰਫਤਾਰ ਕਰ ਲਿਆ ਗਿਆ ਸੀ। ਦੋਵੇਂ ਮੁਲਜਮ ਨਿਆਂਇਕ ਹਿਰਾਸਤ ਵਿੱਚ ਅਤੇ ਜੇਲ ਵਿੱਚ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share post:

Subscribe

spot_imgspot_img

Popular

More like this
Related

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 24 ਦਸੰਬਰ 2024

Hukamnama Sri Harmandir Sahib Ji ਗੂਜਰੀ ਮਹਲਾ ੫ ਚਉਪਦੇ ਘਰੁ...

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ

ਚੰਡੀਗੜ੍ਹ, 23 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ...

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ  

ਲੁਧਿਆਣਾ, 23 ਦਸੰਬਰ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ...

23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

ਫਾਜਿਲਕਾ: 23 ਦਸੰਬਰ 2024 ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ...