Thursday, January 9, 2025

ਸਰਹੱਦੀ ਪੱਟੀ ਦੇ 272 ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ – ਡਿਪਟੀ ਕਮਿਸ਼ਨਰ

Date:

ਅੰਮ੍ਰਿਤਸਰ29  ਜਨਵਰੀ 2024 :

          ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਆਪਣੇ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਕੀਤੀ ਸੀਲਈ ਕੰਮ ਕਰਦੇ ਹੋਏ ਜਿਲਾ ਪ੍ਰਸ਼ਾਸਨ ਅੰਮ੍ਰਿਤਸਰ ਨੇ 15 ਕਿਲੋਮੀਟਰ ਸਰਹੱਦੀ ਪੱਟੀ ਤੱਕ ਆਉਂਦੇ 272 ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀ ਬਣਾ ਦਿੱਤੀਆਂ ਹਨਜੋ ਕਿ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਇਹਨਾਂ ਵਿੱਚੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਦੇ ਅਧਾਰ ਉਤੇ ਪਹਿਲੇ ਤਿੰਨ ਇਨਾਮ ਵੀ ਗਣਤੰਤਰ ਦਿਵਸ ਮੌਕੇ ਦੇ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪੰਜਾਬ ਵੱਲੋਂ ਉਲੀਕੇ ਗਏ ਪ੍ਰੋਗਰਾਮ ਦੀ ਸਮੀਖਿਆ ਕਰਦੇ ਦੱਸਿਆ ਕਿ ਰਾਜਪਾਲ ਪੰਜਾਬ ਨੇ ਆਪਣੇ ਕੀਤੇ ਗਏ ਐਲਾਨ ਮੁਤਾਬਿਕ ਕਮੇਟੀਆਂ ਲਈ ਇਨਾਮਾਂ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਸੀਗਣਤੰਤਰ ਦਿਵਸ ਮੌਕੇ ਵੰਡ ਦਿੱਤੇ ਗਏ ਹਨ।            ਉਹਨਾਂ  ਕਿਹਾ ਕਿ ਸ੍ਰੀ ਪਰੋਹਿਤ ਨੇ ਸਰਹੱਦੀ ਇਲਾਕੇ ਦੇ ਪਿੰਡਾਂ ਦੇ ਮੋਹਤਬਰਾਂ ਨਾਲ ਗੱਲਬਾਤ ਕਰਦੇ ਸੱਦਾ ਦਿੱਤਾ ਸੀ ਕਿ ਸਰਹੱਦੀ ਪਿੰਡਾਂ ਵਿੱਚ ਵਿਲੈਜ ਡਿਫੈਂਸ ਕਮੇਟੀਆਂ ਸਥਾਪਤ ਕਰਨੀਆਂ ਚਾਹੀਦੀਆਂ ਹਨਜੋ ਕਿ ਸਰਹੱਦ ਪਾਰ ਤੋਂ ਹੁੰਦੀ ਨਸ਼ੇ ਦੀ ਤਸਕਰੀ ਉਤੇ ਨਿਗਾ ਰੱਖਣ ਤੇ ਡਰੋਨ ਆਦਿ ਦੀ ਆਮਦ ਉਤੇ ਇਸ ਦੀ ਸੂਹ ਤਰੁੰਤ ਪੁਲਿਸ ਨਾਲ ਸਾਂਝੀ ਕਰਨਤਾਂ ਜੋ ਨਸ਼ੇ ਦੀ ਤਸਕਰੀ ਨੂੰ ਨੱਥ ਪਾਈ ਜਾ ਸਕੇਜਿਸ ਵਿੱਚ ਵੱਡੀ ਕਾਮਯਾਬੀ ਮਿਲੀ ਹੈ।ਉਹਨਾਂ ਦੱਸਿਆ ਕਿ 36 ਪਿੰਡਾਂ ਵਿੱਚੋਂ 19 ਪਿੰਡਾਂ ਵਿੱਚ ਸਾਂਝੇ ਜਲ ਤਲਾਬ ਬਣਾ ਦਿੱਤੇ ਗਏ ਹਨ ਅਤੇ 10 ਸਰਹੱਦੀ ਪਿੰਡਾਂ ਵਿੱਚ ਲੋਕਾਂ ਦੇ ਬੈਠਣ ਲਈ ਮਾਡਰਨ ਸੱਥਾਂ ਵੀ ਬਣਾ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਹਨਾਂ ਬਾਰਡਰ ਸਿਕਿਉਰਟੀ ਫੋਰਸ ਦੇ ਅਧਿਕਾਰੀਆਂ ਨਾਲ ਕੀਤੇ ਜਾਣ ਵਾਲੇ ਸਾਂਝੇ ਕੰਮਾਂ ਦੀ ਸਮੀਖਿਆ ਵੀ ਕੀਤੀ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ: ਹਰਪ੍ਰੀਤ ਸਿੰਘਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰਐਸ.ਡੀ.ਐਮ. ਅੰਮ੍ਰਿਤਸਰ-1 ਸ੍ਰੀ ਨਿਕਾਸ ਕੁਮਾਰ,  ਐਸ.ਡੀ.ਐਮ ਮਜੀਠਾ ਡਾ:ਹਰਨੂਰ ਢਿਲੋਂਐਸ.ਡੀ.ਐਮ. ਅਜਨਾਲਾ ਸ: ਅਰਵਿੰਦਰਪਾਲ ਸਿੰਘਜਿਲ੍ਹਾ ਮਾਲ ਅਫਸਰ ਸ੍ਰੀ ਤਪਨ ਭਨੋਟਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਦੀਪ ਮਲਹੋਤਰਾਲੈਫਟੀਨੈਂਟ ਸ੍ਰੀ ਦੀਪਕਡੀ:ਸੀ ਬੀ:ਐਸ:ਐਫ ਸ੍ਰੀ ਐਸ:ਕੇ:ਸ਼ਰਮਾਐਸ:ਪੀ ਪੀ:ਬੀ:ਆਈ ਦਿਹਾਤੀ ਸ੍ਰੀ ਮਨੋਜ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

Share post:

Subscribe

spot_imgspot_img

Popular

More like this
Related