ਅਰਮੀਨੀਆ ‘ਚ ਫਸੇ ਭਾਰਤੀ ਨੌਜਵਾਨਾਂ ਦੀ ਵੀਡੀਓ ਕਲਿੱਪ ਹੋਈ ਵਾਇਰਲ

Viral video of Indian youth

Viral video of Indian youth

ਏਜੰਟਾਂ ਦੁਆਰਾ ਧੋਖਾਧੜੀ ਕਾਰਨ ਅਰਮੀਨੀਆ ਵਿਚ ਫਸੇ 10 ਤੋਂ 15 ਭਾਰਤੀ ਨੌਜਵਾਨਾਂ ਦੀ ਮਦਦ ਦੀ ਇਕ ਦੁਖਦਾਈ ਵੀਡੀਓ ਕਲਿੱਪ ਸੋਸ਼ਲ ਮੀਡੀਆ ’ਤੇ ਖ਼ੂਬ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿਚ ਦਿੱਸ ਰਿਹਾ ਹੈ ਕਿ ਇਹ ਨੌਜਵਾਨ ਬਿਹਤਰ ਮੌਕਿਆਂ ਲਈ ਯੂਰਪ ਜਾਣ ਦੇ ਝੂਠੇ ਵਾਅਦਿਆਂ ਨਾਲ ਧੋਖਾਧੜੀ ਕਰਨ ਵਾਲੇ ਬੇਈਮਾਨ ਏਜੰਟਾਂ ਦੁਆਰਾ ਅਰਮੇਨੀਆ ਛੱਡੇ ਜਾਣ ਤੋਂ ਬਾਅਦ ਉੱਥੇ ਅਰਮਾਵੀਰ ਜੇਲ੍ਹ ਵਿਚ ਫਸੇ ਹੋਏ ਹਨ। ਵਾਇਰਲ ਵੀਡੀਓ ਵਿਚ ਵਿਖਾਈ ਦੇ ਰਹੀ ਸਥਿਤੀ ਦੀ ਗੰਭੀਰਤਾ ਨੂੰ ਘੱਟ ਨਹੀਂ ਮੰਨਿਆ ਜਾ ਸਕਦਾ, ਕਿਉਂਕਿ ਇਹ ਨੌਜਵਾਨ ਦਿੱਤੇ ਧੋਖੇ ਕਾਰਨ ਘਰ ਤੋਂ ਦੂਰ ਅਣਗਿਣਤ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਨੌਜਵਾਨਾਂ ਨੂੰ ਠੱਗ ਏਜੰਟਾਂ ਵੱਲੋਂ ਲਾਲਚ ਅਤੇ ਧੋਖਾ ਦਿੱਤਾ ਗਿਆ, ਜਿਨ੍ਹਾਂ ਨੇ ਉਨ੍ਹਾਂ ਨੂੰ ਬਿਹਤਰ ਮੌਕਿਆਂ ਲਈ ਯੂਰਪ ਭੇਜਣ ਦਾ ਵਾਅਦਾ ਕੀਤਾ ਸੀ।

ਅੱਜ ਜਦੋਂ ਇਹ ਵਾਇਰਲ ਵੀਡੀਓ ਕਲਿੱਪ ਮਾਨਯੋਗ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕੋਲ ਪੁੱਜੀ ਤਾਂ ਉਨ੍ਹਾਂ ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਇਸ ਨੂੰ ਵਿਦੇਸ਼ ਮੰਤਰਾਲੇ ਅਤੇ ਭਾਰਤੀ ਦੂਤਾਵਾਸ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਇਨ੍ਹਾਂ ਨੌਜਵਾਨਾਂ ਨੂੰ ਸੁਰੱਖਿਅਤ ਭਾਰਤ ਵਾਪਸੀ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਈ-ਮੇਲ ਭੇਜੀ ਗਈ ਅਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ। ਇਸ ਮੌਕੇ ਸੰਤ ਸੀਚੇਵਾਲ ਨੇ ਇਸ ਨੂੰ ਆਪਣੇ ਸੋਸ਼ਲ ਮੀਡੀਆ ’ਤੇ ਇਸ ਕਲਿੱਪ ਨੂੰ ਸਾਂਝਾ ਕੀਤਾ ਅਤੇ ਲੋਕਾਂ ਨੂੰ ਇਸ ਕਲਿੱਪ ਨੂੰ ਵੱਧ ਤੋਂ ਵੱਧ ਸ਼ੇਅਰ ਕਰਨ ਦੀ ਅਪੀਲ ਕੀਤੀ, ਤਾਂ ਜੋ ਇਨ੍ਹਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਦੀਆਂ ਖੁਆਇਸ਼ਾਂ ਅਤੇ ਕਮਜ਼ੋਰੀਆਂ ਦਾ ਏਜੰਟਾਂ ਵੱਲੋਂ ਲਗਾਤਾਰ ਫਾਇਦਾ ਉਠਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ। ਸੰਤ ਸੀਚੇਵਾਲ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਏਜੰਟਾਂ ’ਤੇ ਸ਼ਿਕੰਜਾ ਕੱਸਣ ਜੋ ਸਾਡੇ ਨੌਜਵਾਨਾਂ ਦੀਆਂ ਖੁਆਇਸ਼ਾਂ ਅਤੇ ਕਮਜ਼ੋਰੀਆਂ ਦਾ ਫਾਇਦਾ ਉਠਾ ਰਹੇ ਹਨ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੇ ਦੁਖਾਂਤ ਨੂੰ ਰੋਕਿਆ ਜਾ ਸਕੇ।Viral video of Indian youth

ALSO READ :- ਪੰਜਾਬ ‘ਚ 20 ਜੂਨ ਤੋਂ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ‘ਚ ਮੀਂਹ

ਇਸ ਤੋਂ ਇਲਾਵਾ ਇਹ ਮੁੱਦਾ ਮਨੁੱਖੀ ਤਸਕਰੀ ਅਤੇ ਸ਼ੋਸ਼ਣ ਨਾਲ ਜੁੜਿਆ ਹੋਇਆ ਹੈ। ਟਰੈਵਲ ਏਜੰਟਾਂ ਵੱਲੋਂ ਅਜਿਹੇ ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਨ੍ਹਾਂ ਦੀਆਂ ਖੁਆਇਸ਼ਾਂ ਅਤੇ ਕਮਜ਼ੋਰੀਆਂ ਦਾ ਫਾਇਦਾ ਉਠਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਬੁਰੀ ਤਰ੍ਹਾਂ ਨਾਲ ਫਸਾਇਆ ਜਾ ਰਿਹਾ। ਜ਼ਿਕਰਯੋਗ ਹੈ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਵਿਦੇਸ਼ਾਂ ਵਿਚ ਫਸੇ ਭਾਰਤੀਆਂ ਦੀ ਮਦਦ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ। ਉਨ੍ਹਾਂ ਵੱਲੋਂ ਅਜਿਹੇ ਏਜੰਟਾਂ ਤੋਂ ਬਚਣ ਲਈ ਵੀ ਲਗਾਤਾਰ ਅਪੀਲ ਕਰ ਰਹੇ ਹਨ, ਜੋ ਪੈਸੇ ਦੇ ਲਾਲਚ ਵਿਚ ਲੋਕਾਂ ਦੀਆਂ ਜਾਨਾਂ ਨਾਲ ਖਿਲਵਾੜ ਕਰ ਰਹੇ ਹਨ। ਹੁਣ ਤੱਕ ਵਿਦੇਸ਼ ਮੰਤਰਾਲੇ ਅਤੇ ਭਾਰਤੀ ਦੂਤਾਵਾਸ ਦੀ ਮਦਦ ਨਾਲ ਸੰਤ ਸੀਚੇਵਾਲ ਵੱਲੋਂ 130 ਦੇ ਕਰੀਬ ਭਾਰਤੀ ਮੁੰਡੇ-ਕੁੜੀਆਂ ਨੂੰ ਸੁਰੱਖਿਅਤ ਉਨ੍ਹਾਂ ਦੇ ਪਰਿਵਾਰਾਂ ਕੋਲ ਵਾਪਸ ਲਿਆਂਦਾ ਜਾ ਚੁੱਕਾ ਹੈ।Viral video of Indian youth

[wpadcenter_ad id='4448' align='none']