Virsa Singh Valtoha
ਪੰਜਾਬ ਵਿੱਚ ਅਕਾਲੀ ਦਲ ਨੇ ਖਡੂਰ ਸਾਹਿਬ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇੱਥੋਂ ਪਾਰਟੀ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਪਹਿਲਾਂ ਚਰਚਾ ਸੀ ਕਿ ਇੱਥੋਂ ਬਿਕਰਮ ਸਿੰਘ ਮਜੀਠੀਆ ਉਮੀਦਵਾਰ ਹੋ ਸਕਦੇ ਹਨ।
ਖਡੂਰ ਸਾਹਿਬ ਇੱਕ ਪੰਥਕ ਸੀਟ ਹੈ। ਵਿਰਸਾ ਸਿੰਘ ਵਲਟੋਹਾ ਦਾ ਨਾਂ ਪੰਥਕ ਆਗੂਆਂ ਵਿੱਚ ਆਉਂਦਾ ਹੈ |
ਖਡੂਰ ਸਾਹਿਬ ਤੋਂ ਆਸਾਮ ਦੀ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਫਿਰ ਚਰਚਾ ਸੀ ਕਿ ਅਕਾਲੀ ਦਲ ਅੰਮ੍ਰਿਤਪਾਲ ਦੀ ਹਮਾਇਤ ਕਰ ਸਕਦਾ ਹੈ। ਹਾਲਾਂਕਿ ਅਕਾਲੀ ਦਲ ਹੁਣ ਇੱਥੇ ਇਕੱਲਿਆਂ ਹੀ ਚੋਣ ਲੜੇਗਾ।
READ ALSO : ਮਈ ਦੇ ਮਹੀਨੇ ‘ਚ 14 ਦਿਨ ਬੰਦ ਰਹਿਣਗੇ ਬੈਂਕ , ਜਾਣੋ ਕਿਹੜੇ-ਕਿਹੜੇ ਦਿਨ ਬੰਦ ਰਹਿਣਗੇ ਬੈਂਕ
ਅਕਾਲੀ ਦਲ ਨੇ ਗੁਰਦਾਸਪੁਰ ਤੋਂ ਡਾਕਟਰ ਦਲਜੀਤ ਚੀਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਆਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਖਾਲਸਾ, ਫਰੀਦਕੋਟ ਤੋਂ ਰਾਜਵਿਨ ਸਿੰਘ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ, ਪਟਿਆਲਾ ਸੀਟ ਤੋਂ ਐਨਕੇ ਸ਼ਰਮਾ, ਬਠਿੰਡਾ ਸੀਟ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਬਣਾਇਆ ਹੈ।ਜਲੰਧਰ ਤੋਂ ਮਹਿੰਦਰ ਸਿੰਘ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਫਿਰੋਜ਼ਪੁਰ ਤੋਂ ਨਰਦੇਵ ਸਿੰਘ (ਬੌਬੀ ਮਾਨ) ਅਤੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਸੈਣੀ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
Virsa Singh Valtoha