Virsa Singh Valtoha
ਵਿਰਸਾ ਸਿੰਘ ਵਲਟੋਹਾ ਨੇ ਖੁਦ ਛੱਡਿਆ ਅਕਾਲੀ ਦਲ। ਉਨ੍ਹਾਂ ਨੇ ਇੱਕ ਵੀਡੀਓ ਸੁਨੇਹਾ ਸਾਂਝਾ ਕਰਦੇ ਹੋਏ ਇਹ ਜਾਣਕਾਰੀ ਖੁਦ ਦਿੱਤੀ ਹੈ। ਉਨ੍ਹਾਂ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ- ”ਅਕਾਲ ਤਖਤ ਸਾਹਿਬ ‘ਤੇ ਅੱਜ ਸਿੰਘ ਸਾਹਿਬਾਨ ਸਾਮਣੇ ਹੋਈ ਮੇਰੀ ਪੇਸ਼ੀ ਤੋਂ ਬਾਦ ਮੇਰੇ ਬਾਰੇ ਜੋ ਆਦੇਸ਼ ਜਾਰੀ ਕੀਤਾ ਗਿਆ ਹੈ ਉਸਨੂੰ ਸਿਰ ਝੁਕਾਕੇ ਪ੍ਰਵਾਨ ਕਰਦਾ ਹਾਂ।”
ਉਨ੍ਹਾਂ ਨੇ ਅੱਗੇ ਲਿਖਿਆ ਹੈ- ”ਇਸ ਆਦੇਸ਼ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਸੰਕਟ ‘ਚ ਪਾਏ ਬਿਨਾਂ ਮੈਂ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦਾ ਹਾਂ।ਮੈਨੂੰ ਪਤਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਮੈਨੂੰ ਬਹੁਤ ਪਿਆਰ ਕਰਦੀ ਹੈ ਤੇ ਉਹ ਮੈਨੂੰ ਹਮੇਸ਼ਾਂ ਹੀ ਪੰਥਕ ਸੋਚ ਵਾਲੇ ਟਕਸਾਲੀ ਅਕਾਲੀ ਦਾ ਦਰਜਾ ਦੇਂਦੀ ਹੈ। ਮੇਰੀਆਂ ਰਗਾਂ ‘ਚ ਅਕਾਲੀ ਖੂਨ ਵਗਦਾ ਹੈ ਤੇ ਹਮੇਸ਼ਾਂ ਵਗਦਾ ਰਹੇਗਾ।
Read Also : ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ
ਮੈਨੂੰ ਸਿੰਘ ਸਾਹਿਬਾਨ ਦਾ ਆਦੇਸ਼ ਇੱਕ ਨਿਮਾਣੇ ਸਿੱਖ ਦੇ ਤੌਰ ‘ਤੇ ਰੂਹ ਤੋਂ ਪ੍ਰਵਾਨ ਹੈ।ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹਮੇਸ਼ਾਂ ਸੰਗਤ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਹੀ ਜਾਂਦਾ ਰਿਹਾ ਹੈ।ਮੇਰੀ ਜ਼ਿੰਦਗੀ ਵਿੱਚ ਇੱਕ ਅਕਾਲੀ ਨੂੰ ਅਕਾਲੀ ਦਲ ਨਾਲੋਂ ਤੋੜਣ ਲਈ ਸ਼ਾਇਦ ਸਿੱਖ ਰਾਜਨੀਤੀ ਵਿੱਚ ਇਹ ਪਹਿਲਾ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਆਦੇਸ਼ ਆਇਆ ਹੈ।ਅੱਜ ਅਕਾਲੀ ਵਿਰੋਧੀ ਸ਼ਕਤੀਆਂ ਜਰੂਰ ਖੁਸ਼ ਹੋਣਗੀਆਂ।ਹਾਂ ਗਿਆਨੀ ਹਰਪ੍ਰੀਤ ਹੋਰਾਂ ਨੇ ਅਜਿਹਾ ਆਦੇਸ਼ ਕਰਵਾਕੇ ਅਕਾਲੀ ਸਫਾਂ ਵਿੱਚ ਦਹਿਸ਼ਤ ਪੈਦਾ ਕਰਨ ਦੀ ਜਰੂਰ ਕੋਸ਼ਿਸ਼ ਕੀਤੀ ਹੈ।ਪਰ ਤਖਤਾਂ ਤੋਂ ਸਿੱਖਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਕਦਮ ਨਹੀਂ ਚੁੱਕੇ ਜਾਂਦੇ ਸਗੋਂ ਸਿੱਖੀ ਨਾਲ ਜੋੜਣ ਤੇ ਅਕਾਲੀ ਸੋਚ ਨਾਲ ਜੋੜਨ ਦੇ ਯਤਨ ਕੀਤੇ ਜਾਂਦੇ ਰਹੇ ਹਨ।”
Virsa Singh Valtoha