ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਲੇਰਕੋਟਲਾ

vishvkarma day celebration

ਵਿਧਾਇਕ ਮਾਲੇਰਕੋਟਲਾ ਵੱਲੋਂ ਦਿਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ
-ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ, ਫਸਲਾ ਦੀ ਰਹਿੰਦ ਖੂਹੰਦ ਅਤੇ ਝੋਨੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਦਿੱਤਾ ਸੱਦਾ
* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਨੂੰ ਰੰਗਲਾ, ਹਸਦਾ ,ਵਸਦਾ, ਖੁਸਹਾਲ ਪੰਜਾਬ ਬਣਾਇਆ ਜਾਵੇ-ਵਿਧਾਇਕ ਮਾਲੇਰਕੋਟਲਾ
ਮਾਲੇਰਕੋਟਲਾ 11 ਨਵੰਬਰ :
                      ਵਿਧਾਇਕ ਮਾਲੇਰਕੋਟਲਾ ਡਾ.ਜਮੀਲ ਉਰ ਰਹਿਮਾਨ ਨੇ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਅਤੇ ਆਵਾਮ ਨੂੰ ਦਿਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਵਿਧਾਇਕ ਨੇ ਕਿਹਾ ਕਿ ਉਹ ਪਰਮਾਤਮਾ ਕੋਲ ਅਰਦਾਸ ਕਰਦੇ ਹਨ ਕਿ ਰੋਸ਼ਨੀਆਂ ਦਾ ਤਿਉਹਾਰ ਦਿਵਾਲੀ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਖੇੜੇ ਤੇ ਖੁਸ਼ਹਾਲੀ ਲੈਕੇ ਆਵੇ।
  ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਨੂੰ ਰੰਗਲਾ, ਹਸਦਾ ,ਵਸਦਾ, ਖੁਸਹਾਲ ਪੰਜਾਬ ਬਣਾਇਆ ਜਾਵੇ। ਵਿਧਾਇਕ ਨੇ ਆਵਾਮ ਨੂੰ ਅਪੀਲ ਕੀਤੀ ਕਿ ਉਹ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ, ਫਸਲਾ ਦੀ ਰਹਿੰਦ ਖੂਹੰਦ ਅਤੇ ਝੋਨੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਟਾਕੇ ਵੀ ਗਰੀਨ ਹੀ ਚਲਾਉਣ ਤਾਂ ਕਿ ਸਾਡਾ ਵਾਤਾਵਰਣ ਪ੍ਰਦੂਸ਼ਣ ਤੋਂ ਬਚ ਸਕੇ। ਉਨ੍ਹਾਂ ਕਿਹਾ ਕਿ ਪਵਿੱਤਰ ਤਿਉਹਾਰ ਦਿਵਾਲੀ ਤੇ ਬੰਦੀ ਛੋੜ ਦਿਵਸ ਦੀ ਸਦੀਆਂ ਤੋਂ ਸਾਡੇ ਦੇਸ਼ ਵਿੱਚ ਮਹਾਨਤਾ ਅਤੇ ਮਹੱਤਤਾ ਹੈ, ਇਸ ਤਿਉਹਾਰ ਤੋਂ ਅਗਲੇ ਦਿਨ ਮਨਾਏ ਜਾਣ ਵਾਲੇ ਪਵਿੱਤਰ ਵਿਸ਼ਵਕਰਮਾ ਦਿਵਸ ਮੌਕੇ ਕਿਰਤੀ ਭਾਈਚਾਰੇ ਵੱਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਪੂਜਾ ਕੀਤੀ ਜਾਂਦੀ ਹੈ।

[wpadcenter_ad id='4448' align='none']