Wednesday, January 15, 2025

ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ

Date:

ਚੰਡੀਗੜ੍ਹ/ ਫਾਜ਼ਿਲਕਾ, 25 ਜੁਲਾਈ

VISION OF CM BHAGWANT PUNJAB ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਡੀ.ਜੀ.ਪੀ.) ਗੌਰਵ ਯਾਦਵ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਰਹੱਦ ਪਾਰੋਂ ਤਸਕਰੀ  ਕਰਨ ਵਾਲਿਆਂ ਨੂੰ ਵੱਡਾ ਝਟਕਾ ਦਿੰਦਿਆਂ , ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ 20 ਕਿਲੋਗ੍ਰਾਮ ਹੈਰੋਇਨ ਸਮੇਤ  ਗ੍ਰਿਫਤਾਰ ਕਰਨ ਉਪਰੰਤ ਪਾਕਿਸਤਾਨ ਸਥਿਤ ਤਸਕਰਾਂ ਦੀ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨੇਸਤੇ-ਨਾਬੂਤ ਕਰ ਦਿੱਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਾਜ਼ਿਲਕਾ ਦੇ ਲਖਮੀਰ ਕੇ ਉਤਾੜ ਦੇ ਰਹਿਣ ਵਾਲੇ ਸੁਬੇਗ ਸਿੰਘ ਅਤੇ ਫਾਜ਼ਿਲਕਾ ਦੇ ਪਿੰਡ ਮਾਨਸਾ ਦੇ ਸੰਦੀਪ ਸਿੰਘ ਉਰਫ ਸੀਪਾ ਵਜੋਂ ਹੋਈ ਹੈ।

ਵੱਡੀ ਮਾਤਰਾ ਵਿੱਚ ਹੈਰੋਇਨ ਲਿਆਉਣ ਦੀ ਕੋਸ਼ਿਸ਼ ਸਬੰਧੀ ਖ਼ੁਫ਼ੀਆ ਇਤਲਾਹ ਦਿੱਤੀ ਸੀ  ਅਤੇ ਇਸੇ ਸੂਚਨਾ ਦੇ ਆਧਾਰ ’ਤੇ ਐਸ.ਐਸ.ਓ.ਸੀ. ਫਾਜ਼ਿਲਕਾ ਦੀਆਂ ਪੁਲੀਸ ਟੀਮਾਂ ਨੇ ਫਾਜ਼ਿਲਕਾ ਦੇ ਪਿੰਡ ਰਾਣੋ ਨੇੜੇ ਹਸਤੇ ਕੇ ਰੋਡ ’ਤੇ ਇੱਕ ਵਿਆਪਕ ਕਾਰਵਾਈ ਕੀਤੀ, ਜਿੱਥੇ ਉਕਤ ਮੁਲਜ਼ਮਾਂ ਦੇ ਸਰਹੱਦ ਤੋਂ ਡਰੋਨ ਰਾਹੀਂ ਸੁੱਟੀ ਨਸ਼ੇ ਦੀ ਖੇਪ ਪ੍ਰਾਪਤ ਕਰ ਕਰਕੇ ਲੰਘਣ ਦਾ ਖ਼ਦਸ਼ਾ ਸੀ।  ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੂੰ ਦੇਖ ਕੇ ਮੁਲਜ਼ਮਾਂ ਨੇ ਮੌਕੇ ਤੋਂ ਆਪਣੇ ਮੋਟਰਸਾਈਕਲ ’ਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਟੀਮ ਨੇ ਥੋੜ੍ਹੇ ਹੀ ਹੱਥੋ-ਪਾਈ ਤੋਂ ਬਾਅਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਅਤੇ ਦੋਸ਼ੀਆਂ ਕੋਲੋਂ 10 ਪੈਕਟਾਂ ਵਿਚ ਕੁੱਲ 20 ਕਿਲੋ ਹੈਰੋਇਨ ਬਰਾਮਦ ਕੀਤੀ।

READ ALSO : ਅੱਜ ਫਿਰ ਵਧੀਆਂ ਸੋਨੇ ਦੀਆਂ ਕੀਮਤਾਂ, ਦੇਖੋ ਤੁਹਾਡੇ ਸ਼ਹਿਰ ‘ਚ ਸੋਨੇ ਦਾ ਕੀ ਹੈ ਰੇਟ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏ.ਆਈ.ਜੀ.) ਐਸ.ਐਸ.ਓ.ਸੀ. ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।VISION OF CM BHAGWANT PUNJAB

ਥਾਣਾ ਐਸ.ਐਸ.ਓ.ਸੀ ,ਫਾਜ਼ਿਲਕਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21(ਸੀ), 23 ਅਤੇ 29 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।VISION OF CM BHAGWANT PUNJAB

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...