Sunday, January 5, 2025

 ਡੀ ਸੀ ਤੇ ਐਸ ਐਸ ਪੀ ਵੱਲੋਂ ਅਨਾਜ ਮੰਡੀ ਫਰੀਦਕੋਟ ਦਾ ਦੌਰਾ

Date:

ਫਰੀਦਕੋਟ 26 ਅਕਤੂਬਰ ( )

          ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਨੇ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ,ਲਿਫਟਿੰਗ ਅਤੇ ਅਦਾਇਗੀ ਆਦਿ ਪ੍ਰਬੰਧਾਂ ਸਬੰਧੀ ਜਾਇਜਾ ਲੈਣ ਅਤੇ ਕਿਸਾਨਾਂ  , ਆੜ੍ਹਤੀਆਂ , ਮਜ਼ਦੂਰਾਂ ਆਦਿ ਨਾਲ ਗੱਲਬਾਤ ਕਰਨ ਤੇ ਮੁਸ਼ਕਿਲਾਂ ਸੁਨਣ ਲਈ ਖਰੀਦ ਕੇਂਦਰ ਫਰੀਦਕੋਟ ਦਾ ਦੌਰਾ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਅਸੀ ਪਹਿਲਾਂ ਜੈਤੋਂ ਅਤੇ ਹੁਣ ਫਰੀਦਕੋਟ ਮੰਡੀ ਦਾ ਦੌਰਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਪੂਰੀ ਕੋਸ਼ਿਸ਼ ਹੈ ਕਿ ਝੋਨੇ ਦੀ ਲਿਫਟਿੰਗ ਵਿਚ ਹੋਰ ਵੀ ਜਿਆਦਾ ਤੇਜੀ ਲਿਆਂਦੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਿਲ੍ਹੇ ਦੇ ਸਾਰੇ ਸ਼ੈਲਰਾਂ ਅਤੇ ਟਰਾਂਸਪੋਟ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਝੋਨੇ ਦੀ ਚੁਕਈ ਤੇਜ਼ੀ  ਨਾਲ ਕੀਤੀ ਜਾਵੇ, ਤਾਂ ਜੋ ਝੋਨੇ ਦੀ ਲਿਫਟਿੰਗ ਸਬੰਧੀ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ , ਆੜ੍ਹਤੀਆਂ ਨੂੰ ਯਕੀਨ ਦਿਵਾਇਆ ਕੀ ਲਿਫਟਿੰਗ ਤੇ ਖਰੀਦ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ  161012 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਉਣ ਕਿਉਂਕਿ ਮੰਡੀਆ ਵਿੱਚ ਦਾਖਲ ਹੋਣ ਵੇਲੇ ਝੋਨੇ ਦੀ ਨਮੀ ਚੈੱਕ ਕੀਤੀ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਉਪਰੰਤ ਪਰਾਲ਼ੀ ਜਾਂ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਲਕਿ ਅਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਨਿਪਟਾਰਾ ਕਰਨ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।

          ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 201056 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ,ਜਿਸ ਵਿਚੋਂ 161012 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ ਅਤੇ 256.52  ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।

ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਨੇ ਇਸ ਮੌਕੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾ ਕਿਹਾ ਕਿ ਮੰਡੀਆਂ ਵਿੱਚ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ, ਅਮਨ ਕਾਨੂੰਨ ਬਣਾਈ ਰੱਖਣ ਲਈ ਸਬੰਧਿਤ ਐਸ ਐਚ ਓਜਾਂ ਤੇ ਹੋਰ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤੇ ਗਸ਼ਤ ਨੂੰ ਤੇਜ ਕੀਤਾ ਗਿਆ ਹੈ।

          ਇਸ ਮੌਕੇ ਸੈਕਟਰੀ ਮਾਰਕਿਟ ਕਮੇਟੀ ਵਰਿੰਦਰ ਸਿੰਘ, ਪੀਏ ਟੂ ਐਮਐਲਓ ਜਗਜੀਤ ਸਿੰਘ ਜੱਗੀ, ਬੱਬੂ ਆਹੂਜਾ ਆੜਤੀਆ,ਭੂਸ਼ੀ ਬਾਸਲ ਆੜਤੀਆ, ਬਿੰਦਰੀ ਆੜਤੀ ਅਤੇ ਵੱਖ ਵੱਖ ਖਰੀਦ ਏਜੰਸੀਆਂ , ਮੰਡੀ ਬੋਰਡ ਦੇ ਅਧਿਕਾਰੀ  ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related