Sunday, January 19, 2025

ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ

Date:

ਫਰੀਦਕੋਟ 18 ਮਾਰਚ 2024 

 ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ ਅਨਿਲ ਗੋਇਲ ਵੱਲੋਂ ਅੱਜ ਸਿਵਲ ਹਸਪਤਾਲ  ਫਰੀਦਕੋਟ ਦਾ ਦੌਰਾ ਕੀਤਾ ਗਿਆ ਇਸ ਦੌਰਾਨ ਉਨਾਂ  ਵੱਲੋਂ ਨਵੇਂ ਬਣ ਰਹੇ ਜੱਚਾ ਬੱਚਾ ਵਿੰਗ  ਦੀ ਬਿਲਡਿੰਗ  ਦੇ ਕੰਮਾਂ ਬਾਰੇ ਵੀ ਇੰਜਨੀਅਰਿੰਗ ਵਿੰਗ ਦੇ ਅਧਿਕਾਰੀਆਂ ਪਾਸੋਂ ਜਾਇਜਾ ਲਿਆ ਗਿਆ। ਇਸ ਮੌਕੇ ਉਹਨਾਂ ਨਾਲ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਯੋਤੀ, ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਕੁਮਾਰ, ਡਾ. ਸਰਵਦੀਪ ਰੋਮਾਣਾ, ਡਾ. ਹੁਸਨਪਾਲ ਸਿੱਧੂ, ਮਾਸ ਮੀਡੀਆ ਅਫਸਰ ਕੁਲਵੰਤ ਸਿੰਘ ਵੀ ਹਾਜਰ ਸਨ।

ਇਸ ਤੋਂ ਇਲਾਵਾ ਉਹਨਾਂ ਵੱਲੋਂ ਸਿਵਲ ਹਸਪਤਾਲ ਦੇ ਓ ਪੀ ਡੀ ਵਿੰਗ, ਐਮ ਸੀ ਐਚ ਵਾਰਡ, ਲੈਬ, ਬਲੱਡ ਸਟੋਰੇਜ ਯੂਨਿਟ, ਡਾਇਲਸਿਸ ਯੂਨਿਟ, ਐਮਰਜੰਸੀ ਅਤੇ ਜਨਰਲ ਵਾਰਡ,  ਟੀ ਬੀ ਵਿੰਗ,  ਫਿਜੀਓਥਰੈਪੀ ਯੂਨਿਟ, ਡੋਪ ਟੈਸਟ ਰੂਮ, ਮੁੱਖ ਮੈਡੀਸਨ ਸਟੋਰ, ਅਯੂਸ਼ਮਨ ਫਾਰਮੈਸੀ, ਓਪਰੇਸ਼ਨ  ਥੀਏਟਰ, ਕਰਸਨਾ ਲੈਬ, ਜਨ ਔਸ਼ਧੀ ਸਟੋਰ, ਕੰਟੀਨ ,  ਟੀਕਾਕਰਨ ਕੇਂਦਰ ਆਦਿ ਵਿਖੇ  ਦੌਰਾ  ਕੀਤਾ ਗਿਆ ਅਤੇ ਇਸ ਮੌਕੇ ਉਹਨਾਂ ਵੱਲੋਂ ਵਾਰਡਾਂ ਵਿੱਚ ਦਾਖਲ ਮਰੀਜਾਂ ਤੋਂ ਹਸਪਤਾਲ ਵਿੱਚ ਮਿਲਦੀਆਂ ਸਹੂਲਤਾਂ ਬਾਰੇ ਗੱਲਬਾਤ ਕੀਤੀ ਅਤੇ ਹਸਪਤਾਲ ਦੇ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦਿਆਂ ਸਿਹਤ ਅਮਲੇ ਨੂੰ ਕਿਹਾ ਕਿ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾਵੇ ਤਾਂ ਜੋ ਲੋਕਾਂ ਨੂੰ ਸਿਹਤ ਸਹੂਲਤਾਂ ਲੈਣ ਵਿੱਚ ਕੋਈ ਦਿੱਕਤ ਜਾਂ ਪ੍ਰੇਸ਼ਾਨੀ ਨਾ ਆਵੇ।

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...