ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

 ਸ੍ਰੀ ਮੁਕਤਸਰ ਸਾਹਿਬ, 1 ਮਾਰਚ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਸ੍ਰੀ ਤ੍ਰਿਭੁਵਨ ਦਹੀਆ ਜੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਸਥਿਤ ਅਦਾਲਤਾਂ ਦਾ ਨਿਰੀਖਣ ਕੀਤਾ । ਇਸ ਤੋਂ ਪਹਿਲਾਂ ਇਥੇ ਪੁੱਜਣ ’ਤੇ ਉਹਨਾਂ ਦਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਾਜ ਕੁਮਾਰ ਜੀ ਐਸ.ਐਸ.ਪੀ. ਸ੍ਰੀ ਭਾਗੀਰਥ ਮੀਨਾ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ. ਨਯਨ ਵੱਲੋਂ ਸਵਾਗਤ ਕੀਤਾ ਗਿਆ।

ਇਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਸ੍ਰੀ ਤ੍ਰਿਭੁਵਨ ਦਹੀਆ ਜੀ ਨੇ ਜਿੱਥੇ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਅਦਾਲਤਾਂ ਦਾ ਨਿਰੀਖਣ ਕੀਤਾ । ਉਥੇ ਹੀ ਉਹਨਾਂ ਨੇ ਬਾਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਬੈਠਕ ਕੀਤੀ। ਇਸ ਮੌਕੇ ਉਨਾਂ ਨੇ ਕਿਹਾ ਕਿ ਲੋਕਾਂ ਨੂੰ ਜਲਦੀ ਅਤੇ ਸਸਤਾ ਨਿਆ ਮਿਲੇ ਇਸ ਲਈ ਨਿਆ ਵਿਵਸਥਾ ਨਾਲ ਜੁੜੀਆਂ ਸਾਰੀਆਂ ਧਿਰਾਂ ਨੂੰ ਸਾਰਥਕ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਸੈਨੇਟਰੀ ਪੈਡ ਵੈਂਡਿੰਗ ਮਸ਼ੀਨ ਦਾ ਉਦਘਾਟਨ ਵੀ ਕੀਤਾ ਅਤੇ ਇੱਥੇ ਬਣਨ ਵਾਲੀ ਏਡੀਆਰ ਸੈਂਟਰ ਦੀ ਇਮਾਰਤ ਵਾਲੇ ਸਥਾਨ ਦਾ ਨਿਰੀਖਣ ਵੀ ਕੀਤਾ।

ਮਾਨਯੋਗ ਜਸਟਿਸ ਵੱਲੋਂ ਇਸ ਮੌਕੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੰਦਿਆਂ ਪੌਦੇ ਵੀ ਲਗਾਏ ਗਏ।

ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਗਿਰੀਸ਼ ਅਤੇ ਅਮੀਤਾ ਸਿੰਘ, ਸਿਵਿਲ ਜੱਜ ਸੀਨੀਅਰ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਸ੍ਰੀ ਜਤਿੰਦਰ ਪਾਲ ਸਿੰਘ, ਚੀਫ ਜੁਡੀਸ਼ੀਅਲ ਮਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਸ੍ਰੀ ਰਾਜਪਾਲ ਰਾਵਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ, ਅਡੀਸ਼ਨਲ ਸਿਵਿਲ ਜੱਜ ਸੀਨੀਅਰ ਡਿਵੀਜ਼ਨ ਮਹੇਸ਼ ਕੁਮਾਰ, ਸਿਵਿਲ ਜੱਜ ਜੂਨੀਅਰ ਡਿਵੀਜ਼ਨ ਗੁਰਪ੍ਰੀਤ ਕੌਰ, ਐਸ.ਡੀ.ਐਮ., ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਭੂਪਿੰਦਰ ਸਿੰਘ ਚੜੇਵਾਨ ਵੀ ਹਾਜ਼ਰ ਸਨ।

[wpadcenter_ad id='4448' align='none']