Tuesday, January 14, 2025

ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

Date:

ਸ੍ਰੀ ਮੁਕਤਸਰ ਸਾਹਿਬ, 15 ਮਈ

ਲੋਕ ਸਭਾ ਹਲਕਾ ਫਿਰੋਜ਼ਪੁਰ ਲਈ ਭਾਰਤੀ ਚੌਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਜਨਰਲ ਅਬਜ਼ਰਵਰ ਸ੍ਰੀ ਲਕਸ਼ਮੀਕਾਂਤ ਰੈਡੀ ਜੀ ਆਈ.ਏ.ਐਸ. ਅਤੇ ਪੁਲਿਸ ਅਬਜ਼ਰਵਰ ਸ੍ਰੀ ਏ ਆਰ ਦਾਮੋਦਰ ਆਈ.ਪੀ.ਐਸ. ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਇੱਥੇ ਪੁੱਜਣ ’ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਅਤੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਨੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਮੌਕੇ ਚੋਣ ਕਮਿਸ਼ਨ ਵੱਲੋਂ ਨਾਮਜਦ ਅਬਜ਼ਰਵਰਾਂ ਵੱਲੋਂ ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਬੈਠਕ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕੇ ਲੋਕ ਸਭਾ ਹਲਕਾ ਫਿਰੋਜ਼ਪੁਰ ਦਾ ਭਾਗ ਹਨ। ਜ਼ਿਲ੍ਹੇ ਵਿਚ ਕੁੱਲ 694586 ਵੋਟਰ ਹਨ। ਜ਼ਿਲ੍ਹੇ ਵਿਚ 85 ਸਾਲ ਤੋਂ ਵੱਡੀ ਉਮਰ ਦੇ 5385, ਸਰਵਿਸ ਵੋਟਰ 1792 ਅਤੇ 18-19 ਸਾਲ ਉਮਰ ਵਰਗ ਦੇ 19272 ਵੋਟਰ ਹਨ। ਜ਼ਿਲ੍ਹੇ ਵਿਚ 753 ਪੋਲਿੰਗ ਬੂਥ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 40 ਮਾਡਲ ਪੋਲਿੰਗ ਬੂਥ, 9 ਮਹਿਲਾਵਾਂ ਵੱਲੋਂ ਸਥਾਪਿਤ ਬੂਥ, 4-4 ਪੀਡਬਲਯਡੀ ਅਤੇ ਯੂਥ ਬੂਥ ਤੇ 4 ਹੀ ਗਰੀਨ ਬੂਥ ਬਣਾਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਦਿੱਤੇ ਸ਼ਡਿਊਲ ਅਨੁਸਾਰ ਸਾਰੀਆਂ ਚੋਣ ਤਿਆਰੀਆਂ ਕੀਤੀਆਂ ਜਾ  ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਨਿਰਪੱਖ ਅਤੇ ਸ਼ਾਂਤ ਮਈ ਚੌਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਨਾਲ ਤਿਆਰ ਹੈ ਅਤੇ ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਐਸ.ਐਸ.ਪੀ. ਸ੍ਰੀ ਭਾਗੀਰਥ ਮੀਨਾ ਨੇ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 19 ਅੰਤਰ ਰਾਜੀ ਨਾਕਿਆਂ ਸਮੇਤ ਹਰ ਥਾਂ ਪੁਲਿਸ ਚੌਕਸੀ ਨਾਲ ਕੰਮ ਕਰ ਰਹੀ ਹੈ।

ਬੈਠਕ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਡੀ.ਐਸ.ਪੀ. ਸ੍ਰੀ ਸਤਨਾਮ ਸਿੰਘ, ਤਹਿਸੀਲਦਾਰ ਚੋਣਾਂ ਸ੍ਰੀ ਹਰਬੰਸ ਸਿੰਘ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਦੱਖਣੀ ਅਫਰੀਕਾ ਮੌਕੇ ਵਾਪਰਿਆ ਵੱਡਾ ਹਾਦਸਾ ! ਸੋਨੇ ਦੀ ਖਾਨ ਚ ਫਸੇ 100 ਮਜ਼ਦੂਰਾਂ ਦੀ ਮੌਤ

South Agrica Gold Mines Accident ਦੱਖਣੀ ਅਫਰੀਕਾ ਵਿੱਚ ਇੱਕ ਗੈਰ-ਕਾਨੂੰਨੀ...

ਮੁਹਾਲੀ ‘ਚ ਡਿੱਗਿਆ ਸ਼ੋਅਰੂਮ ਦਾ ਲੈਂਟਰ, 1 ਦੀ ਮੌਤ, ਕਈ ਜ਼ਖ਼ਮੀ

Mohali TDI City ਮੋਹਾਲੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ।...