ਸ੍ਰੀ ਮੁਕਤਸਰ ਸਾਹਿਬ 19 ਜੂਨ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ –ਸਾਹਿਤ— ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਮਿਸ. ਰੀਤੂ ਗਰਗ ਪਤਨੀ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ –ਸਾਹਿਤ— ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਜਿਸ ਦੌਰਾਨ ਉੱਥੇ ਰਹਿ ਰਹੇ ਬਜੁਰਗਾਂ ਨਾਲ ਨਿੱਜੀ ਤੌਰ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਉਹਨਾਂ ਦੇ ਹੱਕਾਂ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਬਜੁਰਗਾਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ।
ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਿਰਧ ਆਸ਼ਰਮ ਦਾ ਦੌਰਾ
Date: