ਵੂਮੈਨ ਜ਼ਿਲ੍ਹਾ ਜੇਲ੍ਹ ਬਠਿੰਡਾ ਵਿਚ ਹਵਾਲਾਤੀ ਅਤੇ ਕੈਦੀ ਔਰਤਾਂ ਦੀਆਂ ਸਮੱਸਿਆਵਾਂ ਸੁਨਣ ਲਈ ਕੀਤਾ ਗਿਆ ਦੌਰਾ— ਸੀ.ਜੀ.ਐੱਮ—ਕਮ—ਸਕੱਤਰ  

ਸ੍ਰੀ ਮੁਕਤਸਰ ਸਾਹਿਬ 1 ਜੂਨ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤੇ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ—ਕਮ—ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ  ਵੂਮੈਨ ਜ਼ਿਲ੍ਹਾ ਜੇਲ੍ਹ ਬਠਿੰਡਾ ਦਾ ਦੌਰਾ ਕੀਤਾ ਗਿਆ।
ਜਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਸੱਕਤਰ ਸਾਹਿਬ ਵੱਲੋ ਕੀਤੀ ਜਾਵੇਗੀ।
ਸਕੱਤਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ। ਜੇਲ੍ਹ ਵਿਚ ਲਗਾਏ ਹੋਏ ਰਜਿਸਟਰ ਦੀ ਚੈਕਿੱਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ।
ਉਹਨਾਂ ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ ਅਤੇ ਕੈਦੀਆ/ਹਵਾਲਾਤੀਆਂ ਨੂੰ ਪਲੀ—ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
ਉੁਹਨਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵਿਖੇ 29 ਜੁਲਾਈ 2024 ਤੋਂ 3 ਅਗਸਤ 2024 ਤੱਕ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ ਜੇਕਰ ਕਿਸੇ ਧਿਰ ਦਾ ਮਾਨਯੋਗ ਸੁਪਰੀਮ ਕੋਰਟ ਵਿਚ ਕੇਸ ਲੰਬਿਤ ਹੈ ਤਾਂ ਉਹ ਆਪਣੇ ਝਗੜੇ ਦਾ ਨਿਪਟਾਰਾ ਸਪੈਸ਼ਲ ਲੋਕ ਅਦਾਲਤ ਵਿਚ ਕਰਵਾ ਸਕਦੇ ਹੋ। ਇਸ ਮੌਕੇ ਜੇਲ੍ਹ ਸੁਪਰਡੈਂਟ ਮਿਸ. ਚੰਚਲ ਕੁਮਾਰੀ ਅਤੇ ਸਟਾਫ ਵੀ ਹਾਜਰ ਸਨ।ਇਸ ਮੌਕੇ ਕਾਨੂੰਨੀ ਸਹਾਇਤਾ ਦੇ ਪੈਮਫਲੇਟ ਵੀ ਵੰਡੇ ਗਏ।ਵਧੇਰੇ ਜਾਣਕਾਰੀ ਲੈਣ ਲਈ ਟੋਲ—ਫ੍ਰੀ ਨੰਬਰ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

[wpadcenter_ad id='4448' align='none']