Saturday, January 18, 2025

ਇਕ ਵਾਰ ਦਿੱਲੀ ਤੋਂ ਲੰਡਨ ਜਾਣ ਵਾਲੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ !

Date:

Vistara Flight Emergency Landing

ਪਿਛਲੇ ਕੁਝ ਦਿਨਾਂ ਤੋਂ ਕਈ ਫਲਾਈਟਸ ਨੂੰ ਬੰਬ ਨਾਲ ਉਡਾਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਵਿਚਾਲੇ ਸ਼ੁੱਕਰਵਾਰ (18 ਅਕਤੂਬਰ) ਨੂੰ ਦਿੱਲੀ ਤੋਂ ਲੰਡਨ ਜਾ ਰਹੀ ਵਿਸਤਾਰਾ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਧਮਕੀ ਮਿਲਣ ਤੋਂ ਬਾਅਦ ਫਰੈਂਕਫਰਟ ‘ਚ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਸ ਤੋਂ ਬਾਅਦ ਇਸ ਦਾ ਨਿਰੀਖਣ ਕੀਤਾ ਗਿਆ ਅਤੇ ਸੁਰੱਖਿਆ ਮਨਜ਼ੂਰੀ ਮਿਲਣ ਤੋਂ ਬਾਅਦ ਕਰੀਬ 2.5 ਘੰਟੇ ਬਾਅਦ ਫਲਾਈਟ ਨੇ ਆਪਣੀ ਮੰਜ਼ਿਲ ਲਈ ਉਡਾਣ ਭਰੀ।

ਵਿਸਤਾਰਾ ਦੀ ਫਲਾਈਟ UK17 ਨੂੰ ਸੋਸ਼ਲ ਮੀਡੀਆ ‘ਤੇ ਸੁਰੱਖਿਆ ਸਬੰਧੀ ਧਮਕੀ ਮਿਲੀ। ਜਿਵੇਂ ਹੀ ਫਲਾਈਟ ‘ਚ ਬੰਬ ਹੋਣ ਦੀ ਖਬਰ ਮਿਲੀ, ਤੁਰੰਤ ਹੀ ਸਾਰੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਅਤੇ ਜ਼ਰੂਰੀ ਕਦਮ ਚੁੱਕੇ ਗਏ। ਇਸ ਤੋਂ ਬਾਅਦ ਪਾਇਲਟ ਨੇ ਫਲਾਈਟ ਦਾ ਰਸਤਾ ਡਾਈਵਰਟ ਕਰਨ ਦਾ ਫੈਸਲਾ ਲਿਆ।

ਫਲਾਈਟ ਫਰੈਂਕਫਰਟ ਏਅਰਪੋਰਟ ‘ਤੇ ਸੁਰੱਖਿਅਤ ਉਤਰ ਗਈ। ਫਿਲਹਾਲ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਸੁਰੱਖਿਆ ਏਜੰਸੀਆਂ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਫਲਾਈਟ ਨੂੰ ਰਵਾਨਾ ਕੀਤਾ ਜਾਵੇਗਾ। ਪਿਛਲੇ ਕੁਝ ਦਿਨਾਂ ‘ਚ ਕਰੀਬ 40 ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ ਜੋ ਬਾਅਦ ‘ਚ ਫਰਜ਼ੀ ਨਿਕਲੀਆਂ। ਸ਼ਹਿਰੀ ਹਵਾਬਾਜ਼ੀ ਮੰਤਰਾਲਾ (Ministry of Civil Aviation) ਝੂਠੀਆਂ ਬੰਬ ਧਮਕੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਨਿਯਮ ਲਾਗੂ ਕਰਨ ਦੀ ਯੋਜਨਾ ਬਣਾ ਰਿਹਾ ਹੈ, ਜਿਸ ਵਿੱਚ ਅਪਰਾਧੀਆਂ ਨੂੰ ਨੋ-ਫਲਾਈ ਲਿਸਟ ਵਿੱਚ ਸ਼ਾਮਲ ਕੀਤਾ ਜਾਏਗਾ।

Read Also ; ਬਾਬਾ ਬਕਾਲਾ ਅਤੇ ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ –ਵਿਧਾਇਕ ਦਲਬੀਰ ਸਿੰਘ ਟੌਂਗ

ਬੋਇੰਗ 787 ਫਲਾਈਟ ਨੂੰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਆਪਣੀ ਹਿਰਾਸਤ ਵਿਚ ਲੈ ਲਿਆ। ਇਸ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਐਮਰਜੈਂਸੀ ਗੇਟ ਰਾਹੀਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਸਾਰੇ ਯਾਤਰੀਆਂ ਦੇ ਬਾਹਰ ਨਿਕਲਣ ਤੋਂ ਬਾਅਦ ਬੰਬ ਅਤੇ ਡੌਗ ਸਕੁਐਡ ਨਾਲ ਫਲਾਈਟ ਦੀ ਜਾਂਚ ਕੀਤੀ ਗਈ ਪਰ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ। ਪਹਿਲਾਂ ਦੀ ਦਲੀਲ ਅਨੁਸਾਰ ਇਹ ਧਮਕੀ ਵੀ ਝੂਠੀ ਨਿਕਲੀ।

Vistara Flight Emergency Landing

Share post:

Subscribe

spot_imgspot_img

Popular

More like this
Related

ਪੰਜਾਬ ‘ਚ ਮੰਗਣੀ ਤੋਂ ਆ ਰਹੇ ਪਰਿਵਾਰ ਨਾਲ ਹੋ ਗਈ ਜੱਗੋਂ ਤੇਰਵੀਂ , ਇੱਕ ਦੀ ਮੌਤ, ਇੱਕ ਜ਼ਖ਼ਮੀ

Punjab Road Accident Today ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ 'ਤੇ...

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...