ਅਬੋਹਰ 29 ਅਪ੍ਰੈਲ
ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਦੀ ਦੇਖਰੇਖ ਹੇਠ ਵੱਧ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਅਬੋਹਰ 81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਸੱਚਖੰਡ ਕਾਨਵੈਂਟ ਸਕੂਲ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰੀਆ। ਜਿਹਨਾਂ ਵਿਦਿਆਰਥੀਆਂ ਦੀਆਂ ਵੋਟਾਂ ਬਣੀਆਂ ਹਨ, ਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੁਕ ਕੀਤਾ ਗਿਆ। ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ। ਹਸਤਾਖ਼ਰ ਅਭਿਆਨ ਵੀ ਚਲਾਇਆ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ। ਇਸ ਮੌਕੇ ਬੀ ਪੀ ਉ ਕਮ ਨੋਡਲ ਅਫਸਰ ਸਵੀਪ ਸ਼੍ਰੀ ਅਜੈ ਛਾਬੜਾ,ਬੀ ਪੀ ਉ ਸ਼੍ਰੀ ਭਾਲਾ ਰਾਮ,ਸ਼੍ਰੀ ਕਰਨ ਕੁਮਾਰ,ਸ਼੍ਰੀ ਰਾਕੇਸ਼ ਕੁਮਾਰ ਗਿਰਧਰ,ਅਤੇ ਹੋਰ ਸਟਾਫ ਵੀ ਮੌਜੂਦ ਸੀ।