ਢੁੱਡੀਕੇ (ਮੋਗਾ) 6 ਅਪ੍ਰੈਲ:
ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀਆਂ ਹਦਾਇਤਾਂ ਅਨੁਸਾਰ ਐਸ.ਐਮ.ਓ ਡਾ. ਸੁਰਿੰਦਰ ਸਿੰਘ ਝੱਮਟ ਦੀ ਅਗਵਾਈ ਹੇਠ ਪਿੰਡ ਢੁੱਡੀਕੇ ਅਤੇ ਡਾਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਆਯੋਜਿਤ ਕੀਤਾ ਗਿਆ। ਡਾ. ਸੁਰਿੰਦਰ ਸਿੰਘ ਝੱਮਟ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਲੋਕ ਸਭਾ ਚੋਣਾਂ 2024 ਵਿੱਚ ਵੋਟ ਫੀਸਦੀ ਨੂੰ 70 ਤੋਂ ਪਾਰ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਹਾਜ਼ਰੀਨ ਨੂੰ ਬਿਨਾਂ ਕਿਸੇ ਡਰ, ਲਾਲਚ ਦੇ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਲਈ ਪੋਲਿੰਗ ਬੂਥਾਂ ਉੱਪਰ ਵਿਸ਼ੇਸ਼ ਪ੍ਰਬੰਧ ਕੀਤੇ ਜਾਂਦੇ ਹਨ ਤਾਂ ਕਿ ਉਨ੍ਹਾਂ ਨੂੰ ਵੋਟ ਦੇ ਇਸਤੇਮਾਲ ਕਰਨ ਵਿੱਚ ਕੋਈ ਦਿੱਕਤ ਦਾ ਸਾਹਮਣਾ ਕਰਨਾ ਨਾ ਪਵੇ। ਉਨ੍ਹਾਂ ਇਸ ਮੌਕੇ ਵੋਟਰ ਹੈਲਪ ਲਾਈਨ ਨੰਬਰ 1950 ਬਾਰੇ ਵੀ ਜਾਗਰੂਕਤਾ ਫੈਲਾਈ। ਵੱਡੀ ਗਿਣਤੀ ਵਿੱਚ ਪਹੁੰਚੇ ਦੋਨੋਂ ਪਿੰਡਾਂ ਦੇ ਲੋਕਾਂ ਨੇ ਆਪਣੀ ਵੋਟ ਨੂੰ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਤੋਂ ਵਰਤਣ ਦਾ ਪ੍ਰਣ ਲਿਆ।
ਉਹਨਾ ਕਿਹਾ ਕਿ ਸਾਡਾ ਭਵਿੱਖ ਸਾਡੀ ਵੋਟ ਤੇ ਨਿਰਭਰ ਕਰਦਾ ਹੈ ਇਸ ਕਰਕੇ ਉਹਨਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ 1 ਜੂਨ ਨੂੰ ਆਪਣੀ ਵੋਟ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਦੀ ਅਪੀਲ ਕੀਤੀ।
ਇਸ ਮੋਕੇ ਤੇ ਹੋਰਨਾ ਤੋ ਇਲਾਵਾ ਸ਼ਿਵ ਕੁਮਾਰ, ਕਮਲਜੀਤ ਸਿੰਘ, ਸੁਖਪਾਲ ਕੋਰ ਸੀਨੀਅਰ ਫਾਰਮੇਸੀ ਅਫ਼ਸਰ ਚੰਨਪ੍ਰੀਤ ਸਿੰਘ, ਜਸਵਿੰਦਰ ਕੌਰ, ਜਗਤਾਰ ਸਿੰਘ, ਰਣਜੀਤ ਸਿੰਘ, ਸਤਪਾਲ ਸਿੰਘ ਸਾਬਕਾ ਸਰਪੰਚ ਦੌਧਰ, ਨਰਸਿੰਗ ਕਾਲਜ ਦੇ ਵਿਦਿਆਰਥੀਆਂ ਅਤੇ ਢੁੱਡੀਕੇ, ਡਾਲਾ ਪਿੰਡ ਦੇ ਵੋਟਰ ਵੱਡੀ ਗਿਣਤੀ ਵਿੱਚ ਮੋਜੂਦ ਸਨ।
ਢੁੱਡੀਕੇ ਤੇ ਡਾਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ
[wpadcenter_ad id='4448' align='none']