ਬਠਿੰਡਾ, 3 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਅੰਦਰ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫਸਰ 94 ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਘੱਟ ਵੋਟਿੰਗ ਵਾਲੇ ਖੇਤਰਾਂ ਦੇ 118, 119 ਅਤੇ 120 ਪੋਲਿੰਗ ਬੂਥਾਂ ਵਿਚ ਵੋਟਾਂ ਦੀ ਗਿਣਤੀ ਵਧਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਕੈਂਪ ਦੌਰਾਨ ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸਵੀਪ ਟੀਮ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੁਆਰਾ ਇਸ ਵਾਰ 70 ਫੀਸਦੀ ਵੋਟ ਪੋਲ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ।
ਇਸ ਮੌਕੇ ਸਵੀਪ ਟੀਮ ਵਲੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਔਡਿਟ ਟ੍ਰੈਲ (ਵੀਵੀਪੈਟ) ਮਸ਼ੀਨਾਂ ਅਤੇ ਨੋਟਾਂ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਦੌਰਾਨ ਸਵੀਪ ਟੀਮ ਦੇ ਨੁਮਾਇੰਦੇ ਆਦਿ ਹਾਜ਼ਰ ਸਨ।