ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਆਈਲੈਟਸ ਸੈਂਟਰਾਂ ਵਿੱਚ ਵੋਟਰ ਜਾਗਰੂਕਤਾ ਅਭਿਆਨ

ਅੰਮ੍ਰਿਤਸਰ, 28 ਅਪ੍ਰੈਲ (         )- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਅੰਮਿ੍ਤਸਰ ਪੱਛਮੀ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟੑਨਿਂਗ ਅਫ਼ਸਰ-ਕਮ-ਐਸ ਡੀ  ਐਮ-2 ਸੑੀ ਮਨਕੰਵਲ ਸਿੰਘ ਚਾਹਲ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕਿਆਂ ਵਿੱਚ ਪੈਂਦੇ ਕਈ ਆਈਲਟਸ ਸੈਂਟਰਾਂ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ।ਇਹਨਾਂ ਸੈਮੀਨਾਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਸ਼੍ਰੀ ਸੁਨੀਲ ਗੁਪਤਾ ਨੇ ਦੱਸਿਆ ਕਿ ਇਹਨਾਂ ਸੈਮੀਨਾਰਾਂ ਦਾ ਨੌਜਵਾਨ ਵੋਟਰਾਂ ਨੂੰ ਵੋਟਾਂ ਵਿੱਚ ਭਾਗ ਲੈਣ ਕਈ ਪ੍ਰੇਰਿਤ ਕਰਨਾ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਅੰਮ੍ਰਿਤਸਰ ਪੱਛਮੀ ਦੇ 10 ਆਈਲੈਟਸ ਸੈਂਟਰਾਂ ਵਿੱਚ ਅਜਿਹੇ ਵੋਟਰ ਜਾਗਰੂਕਤਾ ਮੈਮੀਨਾਰ ਕਰਵਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸਾਰੇ ਆਈਲੈਟਸ ਸੈਂਟਰਾਂ ਵਿੱਚ ਅਜਿਹੇ ਹੋਰ ਸੈਮੀਨਾਰ ਆਯੋਜਿਤ ਕੀਤੇ ਜਾਣਗੇ‌।ਉਹਨਾਂ ਦੱਸਿਆ ਕਿ ਸੈਮੀਨਾਰਾਂ ਦੌਰਾਨ ਵਿਦਿਆਰਥੀਆਂ ਨੂੰ ਚੋਣ ਪ੍ਕਿਰਿਆ ਸਬੰਧੀ ਮੋਬਾਈਲ ਐਪ ਵੀ ਡਾਊਨਲੋਡ ਕਰਵਾਏ ਗਏ।ਉਹਨਾਂ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ 1 ਜੂਨ ਵਾਲੇ ਦਿਨ ਆਪਣੇ ਵੋਟ ਪਾਉਣ ਦੇ ਲੋਕਤਾਂਤਰਿਕ ਹੱਕ ਦੀ ਵਰਤੋਂ ਜ਼ਰੂਰ ਕਰਨ।ਉਹਨਾਂ ਕਿਹਾ ਕਿ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪ੍ਰਤੀਸ਼ਤ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ,ਇਸ ਲਈ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ,ਤਾਂ ਜੋ ਜ਼ਿਲ੍ਹਾ ਅੰਮ੍ਰਿਤਸਰ ਵਿੱਚ 70 ਪ੍ਰਤੀਸ਼ਤ ਵੋਟਿੰਗ ਦੇ ਆਂਕੜੇ ਨੂੰ ਪਾਰ ਕੀਤਾ ਜਾ ਸਕੇ।ਇਸ ਮੌਕੇ ਜ਼ਿਲ੍ਹਾ ਪੱਧਰੀ ਸਵੀਪ ਟੀਮ ਮੈਂਬਰ ਮੁਨੀਸ਼ ਕੁਮਾਰ,ਆਸ਼ੂ ਧਵਨ ਅਤੇ ਪੰਕਜ ਕੁਮਾਰ ਵੀ ਹਾਜ਼ਰ ਸਨ।

[wpadcenter_ad id='4448' align='none']