ਇੱਟ ਭੱਠੇਆਂ ਤੇ ਚਲਾਈ ਗਈ ਵੋਟਰ ਜਾਗਰੂਕਤਾ ਮੁੰਹਿਮ

ਇੱਟ ਭੱਠੇਆਂ ਤੇ ਚਲਾਈ ਗਈ ਵੋਟਰ ਜਾਗਰੂਕਤਾ ਮੁੰਹਿਮ

ਅੰਮ੍ਰਿਤਸਰ 2 ਮਈ 2024– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਇੱਟ ਭੱਠੇਆਂ ਤੇ ਜਾ ਕੇ ਕਿਰਤੀਆਂ ਨੂੰ ਵੋਟ ਅਧਿਕਾਰਾਂ ਸਬੰਧੀ […]

ਅੰਮ੍ਰਿਤਸਰ 2 ਮਈ 2024–

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਇੱਟ ਭੱਠੇਆਂ ਤੇ ਜਾ ਕੇ ਕਿਰਤੀਆਂ ਨੂੰ ਵੋਟ ਅਧਿਕਾਰਾਂ ਸਬੰਧੀ ਜਾਗਰੂਕ ਕੀਤਾ ਗਿਆ।ਸ਼ਹਿਰ ਦੇ ਕੋਟ ਖਾਲਸਾ ਇਲਾਕੇ ਵਿੱਚ ਕਰਵਾਏ ਗਏ ਇਸ ਜਾਗਰੂਕਤਾ ਅਭਿਆਨ ਦਾ ਮੁੱਖ ਟੀਚਾ ਕਿਰਤੀਆਂ ਨੂੰ ਅਗਾਮੀ ਲੋਕਸਭਾ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਾ ਹੈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਹਰਦੀਪ ਕੌਰ ਨੇ ਕਿਹਾ ਕਿ ਲੋਕਸਭਾ ਚੋਣਾਂ ਵਿੱਚ ਸਮਾਜ ਦੇ ਹਰ ਵਰਗ ਦੀ ਅਹਿਮ ਭੂਮਿਕਾ ਹੈ ਅਤੇ ਰਾਸ਼ਟਰ ਨਿਰਮਾਣ ਵਿੱਚ ਕਿਰਤੀ ਮਜ਼ਦੂਰ ਵਰਗ ਦਾ ਯੋਗਦਾਨ ਬਹੁਤ ਮਹੱਤਵਪੁਰਨ ਹੁੰਦਾ ਹੈ।ਉਹਨਾਂ ਕਿਹਾ ਕਿ ਲੋਕਤਾਂਤਰਿਕ ਪ੍ਰਕਿਿਰਆ ਵਿੱਚ ਕਿਰਤੀ ਮਜ਼ਦੂਰ ਵਰਗ ਆਜ਼ਾਦੀ ਤੋਂ ਬਾਅਦ ਸਾਰੀਆਂ ਚੋਣਾਂ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਂਦਾ ਰਿਹਾ ਹੈ ਅਤੇ ਇਸ ਵਾਰ ਵੀ ਇਸ ਵਰਗ ਵਿੱਚ ਵੋਟਾਂ ਪ੍ਰਤੀ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ।ਉਹਨਾਂ ਕਿਹਾ ਕਿ 1 ਜੂਨ ਨੂੰ ਹੋਣ ਵਾਲੀਆਂ ਵੋਟਾਂ ਵਿੱਚ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਬਿਨਾਂ ਕਿਸੇ ਭੈਅ, ਲਾਲਚ ਅਤੇ ਪੱਖਪਾਤ ਦੇ ਆਪਣੇ ਵੋਟ ਪਾਉਣ ਦੇ ਜ਼ਮਹੂਰੀ ਹੱਕ ਦੀ ਵਰਤੋਂ ਕਰੀਏ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ 4 ਮਈ ਤੱਕ ਕੀਤੀ ਜਾ ਰਹੀ ਹੈ,ਇਸ ਲਈ ਕੋਈ ਵੀ ਯੋਗ ਬਿਨੈਕਾਰ ਆਪਣੀ ਵੋਟ ਅਪਲਾਈ ਕਰ ਸਕਦਾ ਹੈ ਅਤੇ ਇਹ ਵੋਟ ਆਨਲਾਈਨ ਵੋਟਰ ਸਰਵਿਸ ਪੋਰਟਲ ਜਾਂ ਵੋਟਰ ਹੈਲਪਲਾਈਨ ਐਪ ਰਾਹੀਂ ਵੀ ਅਪਲਾਈ ਕੀਤੀ ਜਾ ਸਕਦੀ ਹੈ।ਉਹਨਾਂ ਕਿਹਾ ਕਿ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪ੍ਰਤੀਸ਼ਤ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ,ਇਸ ਲਈ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ,ਤਾਂ ਜੋ ਜ਼ਿਲ੍ਹਾ ਅੰਮ੍ਰਿਤਸਰ ਵਿੱਚ 70 ਪ੍ਰਤੀਸ਼ਤ ਵੋਟਿੰਗ ਦੇ ਆਂਕੜੇ ਨੂੰ ਪਾਰ ਕੀਤਾ ਜਾ ਸਕੇ।ਇਸ ਮੌਕੇ ਆਂਗਣਵਾੜੀ ਸੁਪਰਵਾਈਜ਼ਰ ਸ਼੍ਰੀਮਤੀ ਰਵਿੰਦਰ ਕੌਰ,ਰਜਵੰਤ ਕੌਰ,ਪੂਜਾ,ਰਾਜਵਿੰਦਰ ਕੌਰ,ਹਰਵਿੰਦਰ ਕੌਰ,ਬਲਵਿੰਦਰ ਕੌਰ,ਹਰਜਿੰਦਰ ਕੌਰ,ਮਮਤਾ ਅਤੇ ਗੁਰਪ੍ਰੀਤ ਕੌਰ ਵੀ ਹਾਜ਼ਰ ਸਨ।

Tags:

Latest

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ
ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ ਰੱਖਿਆ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ
‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ
ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ