ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਚ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 29 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਸਵੀਪ ਟੀਮ ਤਲਵੰਡੀ ਸਾਬੋ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾ ਰਹੇ  ਹਨ।

ਇਨ੍ਹਾਂ ਕੈਂਪਾਂ ਦੌਰਾਨ ਸਵੀਪ ਟੀਮ ਵਲੋਂ ਲੋਕਾਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਦਬਾਅ ਤੋਂ ਲਗਾਤਾਰ ਵੱਧ ਤੋਂ ਵੱਧ ਵੋਟਾਂ ਪਾਉਣ ਤੇ ਪਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਵੋਟ ਬਣਾਉਣ ਦੇ ਤਰੀਕਿਆਂ ਸਬੰਧੀ ਵਿਸ਼ੇਸ਼ ਪੈਂਫਲਿਟ ਛਪਵਾ ਕੇ ਆਮ ਲੋਕਾਂ ਵਿੱਚ ਲਗਾਤਾਰ ਵੰਡੇ ਜਾ ਰਹੇ ਹਨ।

ਇਸ ਦੌਰਾਨ ਸਵੀਪ ਨੋਡਲ ਅਫਸਰ ਤਲਵੰਡੀ ਸਾਬੋ ਸ਼੍ਰੀ ਚੰਦਰ ਸ਼ੇਖਰ ਵੱਲੋਂ ਪਿੰਡ ਭਾਗੀਵਾਂਦਰ ਵਿਖੇ ਬੂਥ ਲ?ਵਲ ਅਫ਼ਸਰਾਂ ਦੀ ਮਦਦ ਨਾਲ ਵੋਟਰ ਹੈਲਪਲਾਈਨ ਐਪ ਤੇ ਪੰਜੀਕਰਨ ਹੋਣ ਦੇ ਨੁਕਤੇ ਸਾਂਝੇ ਕੀਤੇ ਗਏ। ਪਿੰਡਾਂ ਦੀਆਂ ਸੱਥਾਂ, ਚੌਰਾਹਿਆਂ ਤੇ ਹੋਰ ਸਾਂਝੀਆਂ ਥਾਵਾਂ ਤੇ ਆਮ ਪਬਲਿਕ ਨੂੰ ਵੱਧ ਚੜ੍ਹ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੂਰੀ ਸਮਝ ਨਾਲ ਈ ਵੀ ਐਮ ਅਤੇ ਵੀਵੀਪੈਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਟੀਮ ਮੈਬਰਾ ਲਖਵੀਰ ਸਿੰਘ, ਅਮਨਜੋਤ ਕੌਰ, ਗੁਰਪ੍ਰੀਤ ਕੌਰ, ਰਣਜੀਤ ਸਿੰਘ ਅਤੇ ਵਿਸ਼ਵਦੀਪ ਸਿੰਘ ਆਦਿ ਹਾਜ਼ਰ ਰਹੇ।

[wpadcenter_ad id='4448' align='none']