ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਵੋਟਰ ਜਾਗਰੂਕਤਾ ਕਲੱਬ ਨੇ ਮਨਾਈ ਲੋਹੜੀ

ਖਰੜ, 13 ਜਨਵਰੀ:

ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਸਵੀਪ ਪ੍ਰੋਜੈਕਟ (ਵੋਟਰ ਜਾਗਰੂਕਤਾ) ਲੋਹੜੀ ਮਨਾਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਨੇ ਲੋਕ ਸਭਾ ਚੋਣਾਂ 2024 ਵਿੱਚ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। 

    ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਇਸ ਮੌਕੇ ਦੁੱਲਾ ਭੱਟੀ ਵਰਗੇ ਯੋਧੇ ਦੀ ਵਾਰਤਾ ਸਾਂਝੀ ਕਰਦਿਆਂ ਲੋਹੜੀ ਦੇ ਮਹੱਤਵ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਲੋਕਤੰਤਰਿਕ ਪ੍ਰੰਪਰਾਵਾਂ ਨੂੰ ਮਜਬੂਤ ਕਰਨ ਲਈ ਪ੍ਰੇਰਿਤ ਕੀਤਾ। 

   ਇਸ ਮੌਕੇ ਮੈਡਮ ਜਸਦੀਪ ਕੌਰ ਮੁਖੀ ਵਿਭਾਗ ਅਪਲਾਈਡ ਸਾਇੰਸ, ਹਰਪ੍ਰੀਤ ਕੌਰ ਮੁੱਖੀ ਵਿਭਾਗ ਮੈਡੀਕਲ ਲੈਬ ਟੈਕਨਾਲੋਜੀ, ਮੈਡਮ ਅਮਨਦੀਪ ਕੌਰ, ਹਰਕੇਸ਼ ਕੁਮਾਰ ਨੇ ਸੱਭਿਆਚਾਰਕ ਗੀਤ ਪੇਸ਼ ਕੀਤੇ। ਅਖੀਰ ਕੰਪਿਊਟਰ ਵਿਭਾਗ ਦੇ ਮੁਖੀ ਰਵਿੰਦਰ ਵਾਲੀਆ ਨੇ ਲੋਹੜੀ ਅਤੇ ਮਾਘੀ ਦੇ ਤਿਉਹਾਰ ਦੀ ਮਹੱਤਤਾ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।

[wpadcenter_ad id='4448' align='none']