ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਸਕੂਲਾਂ ਵਿੱਚ ਕਰਵਾਏ ਗਏ ਵੋਟਰ ਜਾਗਰੂਕਤਾ ਮੁਕਾਬਲੇ

ਅੰਮ੍ਰਿਤਸਰ 4 ਮਈ 2024–

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ.ਲੋਪੋਕੇ ਸ਼੍ਰੀਮਤੀ ਅਮਨਦੀਪ ਕੌਰ ਘੁਮਣ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਰਾਜਾਸਾਂਸੀ ਵਿਧਾਨਸਭਾ ਹਲਕੇ ਦੇ ਸਰਕਾਰੀ ਹਾਈ ਸਕੂਲ ਜਸਰਾਊਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜਸਤਰਵਾਲ,ਸਰਕਾਰੀ ਸਨਿੀਅਰ ਸੈਕੰਡਰੀ ਸਕੂਲ ਓਠੀਆਂ,ਬੀ.ਐਮ.ਐਸ.ਪਬਲਿਕ ਸਕੂਲ,ਸਿੱਖ ਨੈਸ਼ਨਲ ਸਕੂਲ਼ ਸਮੇਤ 20 ਤੋਂ ਵੱਧ ਸਕੂਲਾਂ ਵਿੱਚ ਵੋਟਰ ਜਾਗਰੂਕਤਾ ਪੋਸਟਰ ਮੇਕਿੰਗ,ਮਹਿੰਦੀ ਮੁਕਾਬਲੇ ਕਰਵਾਏ ਗਏ।ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਇਲੈਕਟ੍ਰੋਲ ਲਿਟਰੇਸੀ ਕਲੱਬਾਂ ਵਲੋਂ ਕਰਵਾਏ ਗਏ ਇਹਨਾਂ ਮੁਕਾਬਲਿਆਂ ਦਾ ਮੁੱਖ ਮਕੱਸਦ ਵਿਦਿਆਰਥੀਆਂ ਰਾਹੀਂ ਵੋਟ ਸੁਨੇਹਾ ਸਮਾਜ ਦੇ ਅਲੱਗ-ਅਲੱਗ ਵਰਗਾਂ ਤੱਕ ਪਹੁੰਚਾਣਾ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਾਜਾਸਾਂਸੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਸ਼੍ਰੀਮਤੀ ਅਰਚਨਾ ਬੋਸ ਨੇੇ ਦੱਸਿਆ ਰਾਜਾਸਾਂਸੀ ਵਿਧਾਨ ਸਭਾ ਹਲਕੇ ਵਿੱਚ ਸਵੀਪ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ।ਇਸੇ ਲੜੀ ਤਹਿਤ ਰਾਜਾਸਾਂਸੀ ਹਲਕੇ ਦੇ ਕਈ ਸਕੂਲਾਂ ਵਲੋਂ ਪੋਸਟਰ ਮੇਕਿੰਗ ਅਤੇ ਮਹਿੰਦੀ ਮੁਕਾਬਲੇ ਕਰਵਾਏ ਗਏ,ਨਾਲ ਹੀ ਹਿਊਮਨ ਚੇਨ ਬਣਾ ਕੇ ਵੀ ਲੋਕਾਂ ਨੂੰ ਵੋਟ ਪ੍ਰਤੀ ਜੲਗਰੂਕ ਕੀਤਾ ਗਿਆ।ਉਹਨਾਂ ਕਿਹਾ ਕਿ ਉਹਨਾਂ ਵਲੋਂ ਬੱਚਿਆਂ ਦੀਆਂ ਹੋਮ ਵਰਕ ਡਾਇਰੀਆਂ ਤੇ ਵੀ ਵੋਟ ਪਾਉਣ ਲਈ ਪ੍ਰੇਰਿਨਾਦਾਇਕ ਸਪੈਸ਼ਲ ਨੋਟ ਮਾਪਿਆਂ ਨੂੰ ਲਿਖੇ ਜਾ ਰਹੇ ਹਨ।ਉਹਨਾਂ ਕਿਹਾ ਕਿ ਸਾਰੇ ਵੋਟਰ 1 ਜੂਨ ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।ਉਹਨਾਂ ਕਿਹਾ ਕਿ ਭਾਰਤ ਦੁਨੀਆਂ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਸੱਭ ਨੂੰ ਇਸ ਲੋਕਤੰਤਰ ਦਾ ਹਿੱਸਾ ਬਣਨਾ ਚਾਹੀਦਾ ਹੈ।ਉਹਨਾਂ ਦੱਸਿਆ ਕਿ ਰਾਜਾਸਾਂਸੀ ਵਿਧਾਨਸਭਾ ਹਲਕੇ ਦੇ ਸਕੂਲਾਂ ਵਿੱਚ ਕਰਵਾਏ ਗਏ ਵੋਟਰ ਜਾਗਰੂਕਤਾ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਦਾ ਭਰਪੂਰ ਜੋਸ਼ ਦੇਖਣ ਨੂੰ ਮਿਿਲਆ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤਿਿਵਧੀਆਂ ਕੀਤੀਆਂ ਜਾ ਰਹੀਆਂ ਹਨ।ਉਹਨਾਂ ਸਵੀਪ ਗਤੀਵਿਧੀਆਂ ਕਰਵਾਉਣ ਲਈ ਸ਼੍ਰੀ ਨਰਿੰਦਰ ਸਿੰਘ,ਹਰਵਿੰਦਰ ਸਿੰਘ,ਗੁਰਪ੍ਰੀਤ ਸਿੰਘ,ਕੁਲਜੀਤ ਕੌਰ ਅਤੇ ਮੈਡਮ ਰਾਜੂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

[wpadcenter_ad id='4448' align='none']