ਅੰਮ੍ਰਿਤਸਰ 18 ਮਈ 2024:—-ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅੰਮ੍ਰਿਤਸਰ ਸ਼੍ਰੀ ਮਨਕੰਵਲ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਛੇਹਰਟਾ ਵਿਖੇ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ।ਸਵੇਰ ਦੀ ਸਭਾ ਮੌਕੇ ਕਰਵਾਏ ਗਏ ।ਇਸ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਸੰਬੋਧਤ ਕਰਦੇ ਹੋਏ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਸ਼੍ਰੀ ਸੁਨੀਲ ਗੁਪਤਾ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਚੋਣਾਂ ਦਾ ਦਿਨ ਹੁਣ ਨਜ਼ਦੀਕ ਆ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਵੀ ਇਸੇ ਕਰਕੇ ਤੇਜ਼ੀ ਲਿਆਂਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਕੂਲਾਂ ਅਤੇ ਕਾਲਜ਼ਾਂ ਵਿੱਚ ਸਥਾਪਿਤ ਕੀਤੇ ਹਏ ਚੋਣ ਸਾਖ਼ਰਤਾ ਕੱਲਬਾਂ ਵਲੋਂ ਇਸ ਵਾਰ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਵਲੋਂ ਸਮਾਜ ਵਿੱਚ ਵੋਟਰ ਜਾਗਰੂਕਤਾ ਦਾ ਸੁਨੇਹਾ ਬਹੁਤ ਹੀ ਸੁਚੱਜੇ ਤਰੀਕੇ ਨਾਲ ਪਹੁੰਚਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰਾਂ ਦੀ ਸਹੂਲੀਅਤ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਆਪਣੇ ਘਰ ਦੇ ਸਾਰੇ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।ਇਸ ਮੌਕੇ ਬੋਲਦੇ ਹੋਏ ਜ਼ਿਲ੍ਹਾ ਸਵੀਪ ਆਈਕਾੱਨ ਆਰ.ਜੇ.ਦੀਪ ਨੇ ਕਿਹਾ ਕਿ ਚੋਣਾਂ ਵਿੱਚ ਲੋਕਾਂ ਦੀ ਭਾਗੇਦਾਰੀ ਹੀ ਲੋਕਤੰਤਰ ਨੂੰ ਮਜ਼ਬੂਤੀ ਪ੍ਰਦਾਨ ਕਰ ਸਕਦੀ ਹੈ।ਉਹਨਾਂ ਕਿਹਾ ਕਿ ਪਹਿਲੀ ਵਾਰ ਵੋਟ ਲਈ ਯੋਗ ਨੌਜਵਾਨਾਂ ਨੂੰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।ਇਸ ਮੌਕੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਵੋਟਰ ਜਾਗਰੂਕਤਾ ਫ਼ੈਲਾਉਣ ਦੀ ਸੰਹੁ ਵੀ ਚੁਕਾਈ ਗਈ।ਇਸ ਸਮਾਗਮ ਵਿੱਚ ਪ੍ਰਿੰਸੀਪਲ ਮਨਮੀਤ ਕੌਰ, ਜ਼ਿਲ੍ਹਾ ਸੋਸ਼ਲ ਮੀਡੀਆ ਟੀਮ ਇੰਚਾਰਜ ਪ੍ਰੋ.ਸੰਦੀਪ ਕੁਮਾਰ ਸ਼ਰਮਾ, ਚੈਤੱਨਿਆ ਸਹਿਗਲ, ਸਾਹਿਲ, ਪੰਕਜ ਕੁਮਾਰ, ਸੁਖਪਾਲ ਸਿੰਘ,ਆਸ਼ੂ ਧਵਨ ਅਤੇ ਮੁਨੀਸ਼ ਕੁਮਾਰ ਵੀ ਹਾਜ਼ਰ ਸਨ।