ਅੰਮ੍ਰਿਤਸਰ 20 ਮਈ 2024–
ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਕਮਿਸ਼ਨਰ,ਨਗਰ ਨਿਗਮ ਸ਼੍ਰੀ ਸੁਰਿੰਦਰ ਸਿੰਘ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਦੱਖਣੀ ਵਿਧਾਨਸਭਾ ਹਲਕੇ ਦੇ ਸਕੂਲ ਆਫ਼ ਐਮੀਨੈਂਸ, ਸੁਲਤਾਨਵਿੰਡ ਰੋਡ ਵਿਖੇ ਮਹਿੰਦੀ ਮੁਕਾਬਲੇ ਕਰਵਾਏ ਗਏ।ਸਕੂਲ ਵਲੋਂ ਕਰਵਾਏ ਗਏ ਇਹਨਾਂ ਮੁਕਾਬਲਿਆਂ ਦਾ ਮੁੱਖ ਮਕੱਸਦ ਵਿਦਿਆਰਥੀਆਂ ਰਾਹੀਂ ਵੋਟ ਸੁਨੇਹਾ ਸਮਾਜ ਦੇ ਅਲੱਗ-ਅਲੱਗ ਵਰਗਾਂ ਤੱਕ ਪਹੁੰਚਾਣਾ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੱਖਣੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਮੈਡਮ ਮੋਨੀਕਾ ਨੇ ਦੱਸਿਆ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਹਨਾਂ ਨੂੰ ਚੋਣ ਸਰਗਰਮੀਆਂ ਦਾ ਹਿੱਸਾ ਬਣਾ ਕੇ ਭਵਿੱਖ ਦੇ ਵੋਟਰਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਸਕੂਲ ਵਿੱਚ ਕਰਵਾਏ ਗਏ ਮਹਿੰਦੀ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਦਾ ਭਰਪੂਰ ਜੋਸ਼ ਦੇਖਣ ਨੂੰ ਮਿਲਿਆ ਅਤੇ ਉਹਨਾਂ ਵਲੋਂ ਆਪਣੀ ਕਲਾ ਦਾ ਭਰਪੂਰ ਪ੍ਰਦਰਸ਼ਨ ਕੀਤਾ ਗਿਆ।ਉਹਨਾਂ ਕਿਹਾ ਕਿ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਆਪਣੇ ਘਰ ਦੇ ਸਾਰੇ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ ਗਿਆ।